ਗਗਨ ਸੇਠੀ ਵੱਲੋਂ ਸ.ਸੁਖਬੀਰ ਸਿੰਘ ਬਾਦਲ ਤੇ ਹਮਲੇ ਦੀ ਨਿਖੇਧੀ।
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 4 ਦਸੰਬਰ – ਭਾਜਪਾ ਦੇ ਸਾਬਕਾ ਜ਼ਿਲ੍ਹਾ ਵਾਇਸ ਪ੍ਰਧਾਨ ਗਗਨ ਸੇਠੀ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਹੋਏ ਹਮਲੇ ਦੀ ਸ਼ਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ । ਗਗਨ ਸੇਠੀ ਨੇ ਕਿਹਾ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਧਾਰਮਿਕ ਸਜ਼ਾ ਤਹਿਤ ਸ੍ਰੀ ਦਰਬਾਰ ਸਾਹਿਬ ਦੇ ਪ੍ਰਵੇਸ਼ ਦੁਆਰ ਦੇ ਬਾਹਰ ਸੇਵਾਦਾਰ ਵਾਲੇ ਨੀਲੇ ਚੋਲਾ ਪਾ ਕੇ ਨਿਮਾਣੇ ਸਿੱਖ ਵਜੋਂ ਸੇਵਾ ਕਰ ਰਹੇ ਸਨ। ਗਗਨ ਸੇਠੀ ਨੇ ਅੱਗੇ ਕਿਹਾ ਸ੍ਰੀ ਦਰਬਾਰ ਸਾਹਿਬ ਵਿੱਚ ਇਸ ਤਰ੍ਹਾਂ ਦੀ ਘਟਨਾ ਨੂੰ ਅੰਜਾਮ ਦੇਣਾ ਵੱਡੇ ਸਵਾਲਾਂ ਨੂੰ ਜਨਮ ਦੇ ਰਿਹਾ ਹੈ ਅਤੇ ਸੂਬੇ ਦੇ ਲਾਅ ਐਂਡ ਆਰਡਰ ਦੀ ਬਹਾਲੀ ਤਹਿਤ ਪੰਜਾਬ ਸਰਕਾਰ ਨੂੰ ਤੁਰੰਤ ਦਖਲ ਲੈਂ ਕੇ ਮਾਮਲੇ ਦੀ ਤਹਿ ਤੱਕ ਜਾਣ ਲਈ ਯੋਗ ਪੈਰਵੀ ਅਮਲ ਵਿੱਚ ਲਿਆਉਣੀ ਚਾਹੀਦੀ ਹੈ।

