ਚਾਈਨਾ ਡੋਰ ਵੇਚਣ ਅਤੇ ਇਸਤੇਮਾਲ ਕਰਨ ਤੇ ਹੋਵੇਗੀ ਸਖਤ ਕਾਰਵਾਈ- ਡਿਪਟੀ ਕਮਿਸ਼ਨਰ

ਚਾਈਨਾ ਡੋਰ ਵੇਚਣ ਅਤੇ ਇਸਤੇਮਾਲ ਕਰਨ ਤੇ ਹੋਵੇਗੀ ਸਖਤ ਕਾਰਵਾਈ- ਡਿਪਟੀ ਕਮਿਸ਼ਨਰ

ਫ਼ਰੀਦਕੋਟ 23ਜਨਵਰੀ,2025 ( ਪਰਵਿੰਦਰ ਸਿੰਘ ਕੰਧਾਰੀ ) ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਉੱਪਰ ਪੂਰੇ ਪੰਜਾਬ ਵਿੱਚ ਪਾਬੰਦੀ ਹੈ ਕਿਉਂਕਿ ਇਸ ਨਾਲ ਆਮ ਲੋਕਾਂ ਤੋਂ ਇਲਾਵਾ ਬੱਚਿਆਂ ਅਤੇ ਪੰਛੀਆਂ ਨੂੰ ਜਾਨੀ ਨੁਕਸਾਨ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਇਹ ਚਾਈਨਾ ਡੋਰ ਵਾਤਾਵਰਨ ਲਈ ਵੀ ਨੁਕਸਾਨਦਾਇਕ ਹੈ। ਉਨ੍ਹਾਂ ਕਿਹਾ ਕਿ ਹੋ ਸਕਦਾ ਹੈ ਕਿ ਹੋਲ ਸੇਲਰਾਂ ਅਤੇ ਦੁਕਾਨਦਾਰਾਂ ਵੱਲੋਂ ਚਾਈਨਾ ਡੋਰ ਸਟੋਰ ਕਰਨੀ ਸ਼ੁਰੂ ਕਰ ਦਿੱਤੀ ਗਈ ਹੋਵੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਚਾਈਨਾ ਡੋਰ ਵਰਤਨ ਵਾਲਿਆਂ ਅਤੇ ਵੇਚਣ ਵਾਲਿਆਂ ਵਿਰੁੱਧ ਦੋਸ਼ੀ ਪਾਏ ਜਾਣ ਤੇ 5 ਸਾਲ ਦੀ ਕੈਦ ਜਾਂ ਇੱਕ ਲੱਖ ਰੁਪਏ ਜੁਰਮਾਨੇ ਦਾ ਪ੍ਰਾਵਧਾਨ ਹੈ ।ਡਿਪਟੀ ਕਮਿਸ਼ਨਰ ਨੇ ਚਾਈਨਾ ਡੋਰ ਖਰੀਦਣ ਤੇ ਕੜੀ ਨਿਗਰਾਨੀ ਰੱਖਣ ਲਈ ਜਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਖਾਸ ਤੌਰ ਤੇ ਡਿਊਟੀ ਲਗਾਈ ਹੈ, ਤਾਂ ਜੋ ਚਾਈਨਾ ਡੋਰ ਦੇ ਇਸਤੇਮਾਲ/ਵੇਚਣ ਅਤੇ ਖਰੀਦਣ ਨੂੰ ਰੋਕਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਵਿਚ ਚਾਈਨਾ ਡੋਰ ਵੇਚਣ, ਖ਼ਰੀਦਣ ਤੇ ਸਟੋਰ ਕਰਨ ਵਾਲਿਆਂ ’ਤੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਜੇਕਰ ਅਜਿਹਾ ਕੋਈ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਉਸ ਤੇ ਤੁਰੰਤ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਬੱਚਿਆਂ ਵੱਲੋਂ ਚਾਈਨਾ ਡੋਰ ਦੀ ਵਰਤੋਂ ਕੀਤੀ ਜਾਂਦੀ ਹੈ ਉਨ੍ਹਾਂ ਦੇ ਮਾਪਿਆਂ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ ।

Prince

Read Previous

ਕਿਸਾਨ ਬੇਲੋੜੀਆਂ ਸਪਰੇਆਂ ਕਰਨ ਤੋਂ ਗੁਰੇਜ਼ ਕਰਨ- ਡਾ.ਅਵੀਨਿੰਦਰ ਪਾਲ

Read Next

ਮੈਡੀਕਲ ਪ੍ਰੈਟੀਸ਼ਨਰਜ਼ ਐਸੋਸੀਏਸ਼ਨ ਬਲਾਕ ਖਾਰਾ ਦੀ ਮੀਟਿੰਗ

Leave a Reply

Your email address will not be published. Required fields are marked *