ਤੀਹਰੀ ਸਵਾਰੀ, ਸ਼ਾਮੇਆਣਾ ਲਗਾ ਕੇ ਪ੍ਰੋਗਰਾਮ ਕਰਨ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ

ਤੀਹਰੀ ਸਵਾਰੀ, ਸ਼ਾਮੇਆਣਾ ਲਗਾ ਕੇ ਪ੍ਰੋਗਰਾਮ ਕਰਨ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ

ਆਦੇਸ਼ 22 ਅਪ੍ਰੈਲ 2025 ਤੱਕ ਲਾਗੂ ਰਹਿਣਗੇ- ਜਿਲਾ ਮੈਜਿਸਟ੍ਰੇਟ

ਫਰੀਦਕੋਟ  28 ਫਰਵਰੀ 2025   ( ਪਰਵਿੰਦਰ ਸਿੰਘ ਕੰਧਾਰੀ ) ਜਿਲਾ ਮੈਜਿਸਟ੍ਰੇਟ ਫਰੀਦਕੋਟ ਮੈਡਮ ਪੂਨਮਦੀਪ ਕੌਰ  ਆਈ.ਏ.ਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ  ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ‘ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਆਦੇਸ਼ 22 ਅਪ੍ਰੈਲ 2025  ਤੱਕ ਲਾਗੂ ਰਹਿਣਗੇ।

ਧਾਰਮਿਕ ਜਾਂ ਖੁਸ਼ੀ ਆਦਿ ਦੇ ਸਮਾਗਮਾਂ ਸਮੇਂ ਗਲੀ,ਮੁਹੱਲਿਆ ਵਿੱਚ ਸ਼ਾਮੇਆਣਾ ਲਗਾ ਕੇ ਪ੍ਰੋਗਰਾਮ ਕਰਨ ਤੇ ਪਾਬੰਦੀ

ਇਕ ਹੋਰ ਹੁਕਮ ਰਾਹੀਂ ਜਿਲਾ ਫਰੀਦਕੋਟ ਦੀ ਸੀਮਾਵਾਂ ਅੰਦਰ ਲਾਊਡ ਸਪੀਕਰ ਲਾਉਣ ਤੇ ਪਾਬੰਦੀ ਲਗਾਈ ਹੈ । ਇਸ ਦੇ ਨਾਲ ਹੀ ਜਿਲਾ ਫਰੀਦਕੋਟ ਦੇ ਸ਼ਹਿਰੀ ਇਲਾਕਿਆਂ ਵਿੱਚ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਦੀ ਪ੍ਰਵਾਨਗੀ ਲਏ ਬਿਨਾਂ ਗਲੀ,ਮੁਹੱਲਿਆ, ਧਾਰਮਿਕ ਜਾਂ ਖੁਸ਼ੀ ਆਦਿ ਦੇ ਸਮਾਗਮਾਂ ਸਮੇਂ ਪਬਲਿਕ ਸਥਾਨਾਂ ਤੇ ਸ਼ਾਮੇਆਣਾ ਲਗਾ ਕੇ ਕੋਈ ਵੀ ਧਾਰਮਿਕ ਪ੍ਰੋਗਰਾਮ, ਜਲਸੇ, ਰੈਲੀਆਂ ਆਦਿ ਨਹੀਂ ਕਰੇਗਾ ।

ਜਿਲੇ ‘ਚ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਦੇ ਮੱਦੇਨਜ਼ਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਤੇ ਪਾਬੰਦੀ

ਜਿਲਾ ਮੈਜਿਸਟ੍ਰੇਟ ਵੱਲੋਂ ਜਿਲੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਣਾਏ ਰੱਖਣ ਦੇ ਮੱਦੇਨਜ਼ਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਜਨਤਕ ਅਤੇ ਸਰਕਾਰੀ ਥਾਵਾਂ ਤੇ ਇਕੱਠੇ ਹੋਣ ਜਾਂ ਮੀਟਿੰਗ ਕਰਨ, ਨਾਹਰੇ ਲਾਉਣ, ਜਲਸੇ-ਜਲੂਸ ਅਤੇ ਰੋਸ ਮੁਜਾਹਰੇ ਕਰਨ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ । ਉਨਾਂ ਦੱਸਿਆ ਕਿ ਸਿਰਫ ਵਿਸ਼ੇਸ਼ ਹਾਲਤਾਂ ਜਾਂ ਮੌਕਿਆਂ ਤੇ ਪ੍ਰਬੰਧਕਾਂ ਵੱਲੋਂ ਲਿਖਤੀ ਬੇਨਤੀ ਕਰਨ ਤੇ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਪਾਸੋ ਲਿਖਤੀ ਪ੍ਰਵਾਨਗੀ ਲੈ ਕੇ ਪਬਲਿਕ ਮੀਟਿੰਗਾਂ ਕਰਨ ਅਤੇ ਧਾਰਮਿਕ ਜਲੂਸ ਬਗੈਰਾ ਪ੍ਰਵਾਨਗੀ ਦੀਆਂ ਸ਼ਰਤਾਂ ਅਨੁਸਾਰ ਹੀ ਕੱਢੇ ਜਾ ਸਕਦੇ ਹਨ । ਇਹ ਹੁਕਮ ਸਰਕਾਰੀ ਡਿਊਟੀ ਕਰ ਰਹੇ ਪੁਲਿਸ, ਹੋਮ ਗਾਰਡਜ਼, ਸੈਨਿਕਾਂ/ ਅਰਧ ਸੈਨਿਕ ਬਲਾਂ ਅਤੇ ਵਿਆਹ ਸ਼ਾਦੀਆਂ ਤੇ ਸ਼ਾਂਤਮਈ ਢੰਗ ਨਾਲ ਕੀਤੇ ਜਾ ਰਹੇ ਜਲੂਸ ਤੇ ਲਾਗੂ ਨਹੀਂ ਹੋਵੇਗਾ ।

ਵਪਾਰਕ ਸਥਾਨਾਂ ਤੇ ਘਰੇਲੂ ਗੈਸ ਸਿਲੰਡਰਾਂ ਦੀ ਵਰਤੋਂ ਤੇ ਪਾਬੰਦੀ

ਇਸ ਦੇ ਨਾਲ ਹੀ ਜਿਲਾ ਮੈਜਿਸਟ੍ਰੇਟ ਫਰੀਦਕੋਟ ਨੇ ਕਿਸੇ ਵੀ ਰੈਸਟੋਰੈਂਟ, ਢਾਬੇ ਚਾਹ ਦੀਆਂ ਦੁਕਾਨਾਂ ਆਦਿ ਦੇ ਮਾਲਕਾਂ ਵੱਲੋਂ ਆਪਣੇ ਵਪਾਰਕ ਸਥਾਨ ਤੇ ਘਰੇਲੂ ਗੈਸ ਸਿਲੰਡਰਾਂ ਦੀ ਵਰਤੋਂ ਕਰਨ ਤੇ ਪਾਬੰਦੀ ਲਗਾਈ ਹੈ । ਇਹ ਪਾਬੰਦੀ 22 ਅਪ੍ਰੈਲ 2025 ਤੱਕ ਲਾਗੂ ਰਹੇਗੀ।

ਤੀਹਰੀ ਸਵਾਰੀ, ਬਿਨਾ ਨੰਬਰ ਪਲੇਟਾਂ, ਘੱਟ ਉਮਰ ਦੇ ਵਿਅਕਤੀਆਂ ਨੂੰ ਵਹੀਕਲਾਂ ਦੀ ਵਰਤੋਂ ਤੇ ਪਾਬੰਦੀ

ਜਿਲਾ ਮੈਜਿਸਟ੍ਰੇਟ ਫਰੀਦਕੋਟ ਨੇ ਜਿਲਾ ਫਰੀਦਕੋਟ ਅੰਦਰ ਦੋ ਪਹੀਆਂ ਵਹੀਕਲਾਂ ਪਿਛੇ ਤੀਹਰੀ ਸਵਾਰੀ ( ਸਿਵਾਏ ਬੱਚੇ) ਬਿਠਾਉਣ, ਬਿਨਾਂ ਨੰਬਰ ਪਲੇਟਾਂ ਦੇ, 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਵਹੀਕਲਾਂ ( ਮੋਟਰਸਾਈਕਲ ਅਤੇ ਸਕੂਟਰ) ਦੀ ਵਰਤੋਂ ਕਰਨ ਅਤੇ ਵੱਖ ਵੱਖ ਆਵਾਜ਼ਾਂ ਵਾਲੇ ਹਾਰਨ ਅਤੇ ਵਹੀਕਲਾਂ ਦੇ ਸੈਲੰਸਰ ਕੱਢਵਾ ਕੇ ਵੱਖਰੀ ਕਿਸਮ ਦੀਆਂ ਡਰਾਉਣੀਆਂ / ਦਿਲ ਕੰਬਾਊ ਆਵਾਜ਼ਾਂ ਪੈਦਾ ਕਰਨ ਤੇ ਪੂਰਨ ਤੌਰ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ । ਇਹ ਪਾਬੰਦੀ 22 ਅਪ੍ਰੈਲ 2025 ਤੱਕ ਜਾਰੀ ਰਹੇਗੀ ।

*ਅਸਲਾ ਡੱਬ ਵਿੱਚ ਛੁਪਾ ਕੇ ਚੱਲਣ ‘ਤੇ ਪਾਬੰਦੀ*

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ  ‘ਚ ਅਮਨ ਕਾਨੂੰਨ ਦੀ ਸਥਿਤੀ ਬਣਾਏ ਰੱਖਣ ਦੇ ਮੱਦੇਨਜ਼ਰ ਜਿਲਾ ਫਰੀਦਕੋਟ ਦੇ ਡਿਪਟੀ ਕਮਿਸ਼ਨਰ, ਐਸ.ਐਸ.ਪੀ, ਸਮੂਹ ਉਪ ਮੰਡਲ ਮੈਜਿਸਟ੍ਰੇਟ ਅਤੇ ਜੁਡੀਸ਼ੀਅਲ ਕੰਪਲੈਕਸ ਦੇ ਦਫਤਰਾਂ ਦੀ ਬਾਉਂਡਰੀ ਦੇ ਅੰਦਰ ਅਤੇ ਜਨਤਕ ਥਾਵਾਂ ਜਿਵੇਂ ਕਿ ਮੈਰਿਜ ਪੈਲੇਸ, ਹੋਟਲ ਸਰਾਂ, ਢਾਬਿਆਂ, ਹਸਪਤਾਲਾਂ ਆਦਿ ਅਤੇ ਭੀੜ ਵਾਲੇ ਇਲਾਕਿਆਂ, ਧਾਰਮਿਕ ਸਥਾਨਾਂ ਤੇ ਮੇਲਿਆਂ ਆਦਿ ਵਿਖੇ ਲਾਇਸੰਸੀ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ‘ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ ਅਤੇ ਇਸ ਦੇ ਨਾਲ ਹੀ ਪੂਰੇ ਜ਼ਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਅਸਲਾ ਲਾਇਸੰਸ ਹੋਲਡਰ ਵੱਲੋਂ ਅਸਲਾ ਡੱਬ ਵਿੱਚ ਛੁਪਾ ਕੇ ਚੱਲਣ ਤੇ ਵੀ ਪਾਬੰਦੀ ਲਗਾਈ ਹੈ ਕੋਈ ਵੀ ਅਸਲਾ ਲਾਇਸੈਂਸ ਹੋਲਡਰ ਜੇਕਰ ਅਸਲਾ ਨਾਲ ਲੈ ਕੇ ਚੱਲਣਾ ਚਾਹੁੰਦੇ ਹਨ, ਤਾਂ ਉਨਾਂ ਦਾ ਅਸਲਾ ਬੈਲਟ ਲਗਾ ਕੇ ਕਵਰ ਵਿਚ ਹੋਣਾ ਚਾਹੀਦਾ ਹੈ ਅਤੇ ਨਜ਼ਰ ਆਉਣਾ ਚਾਹੀਦਾ ਹੈ, ਤਾਂ ਕਿ ਛੁਪਾ ਕੇ ਬਿਨਾ ਲਾਈਸੈਂਸ ਅਸਲਾ ਰੱਖਣ ਵਾਲਿਆਂ ਨੂੰ ਕਾਬੂ ਕੀਤਾ ਜਾ ਸਕੇ। ਇਸ ਦੇ ਨਾਲ ਹੀ ਨੰਗੀਆਂ ਤਲਵਾਰਾਂ, ਬਰਸ਼ੇ ਅਤੇ ਕਿਸੇ ਵੀ ਤਰਾਂ ਦੇ ਤੇਜ਼ਧਾਰ ਹਥਿਆਰ ਲੈ ਕੇ ਚੱਲਣ ਅਤੇ ਪ੍ਰਦਰਸ਼ਨ ‘ਤੇ ਵੀ ਪਾਬੰਦੀ ਲਗਾਈ ਗਈ ਹੈ । ਇਹ ਪਾਬੰਦੀ 22 ਅਪ੍ਰੈਲ 2025 ਤੱਕ ਲਾਗੂ ਰਹੇਗੀ।

Prince

Read Previous

ਫ਼ਰੀਦਕੋਟ ਜ਼ਿਲ੍ਹੇ ਦੇ ਪੱਤਰਕਾਰਾਂ ਵਲੋਂ ਮਨਿੰਦਰਜੀਤ ਸਿੱਧੂ ਪੱਤਰਕਾਰ ਤੇ ਦਰਜ ਪਰਚਾ ਰੱਦ ਕਰਨ ਦੀ ਮੰਗ ਨੂੰ ਲੈ ਕੇ ਪ੍ਰਸ਼ਾਸਨ ਨੂੰ ਸੌਂਪਿਆ ਮੰਗ ਪੱਤਰ

Read Next

ਜਿਲ੍ਹੇ ਵਿਚ ਪਿਆ ਮੀਂਹ ਕਿਸਾਨਾਂ ਲਈ ਵਰਦਾਨ ਸਾਬਤ ਹੋਵੇਗਾ – ਮੁੱਖ ਖੇਤੀਬਾੜੀ ਅਫਸਰ

Leave a Reply

Your email address will not be published. Required fields are marked *