ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਨੇ ਡਿਪੋਰਟ ਕਰਕੇ ਭਾਰਤ ਭੇਜਿਆ, ਅਨਮੋਲ ਕਿਹੜੇ ਮਾਮਲਿਆਂ ਵਿੱਚ ਮੁਲਜ਼ਮ ਹੈ।

ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਨੇ ਡਿਪੋਰਟ ਕਰਕੇ ਭਾਰਤ ਭੇਜਿਆ, ਅਨਮੋਲ ਕਿਹੜੇ ਮਾਮਲਿਆਂ ਵਿੱਚ ਮੁਲਜ਼ਮ ਹੈ

ਅਮਰੀਕਾ ਤੋਂ ਭਾਰਤ ਡਿਪੋਰਟ ਕਰਨ ਤੋਂ ਬਾਅਦ ਰਾਸ਼ਟਰੀ ਜਾਂਚ ਏਜੰਸੀ (ਐੱਨਆਈਏ) ਨੇ ਮੰਗਲਵਾਰ ਨੂੰ ਲਾਰੈਂਸ ਬਿਸ਼ਨੋਈ ਦੇ ਭਰਾ ਅਤੇ ਨਜ਼ਦੀਕੀ ਸਹਿਯੋਗੀ ਅਨਮੋਲ ਬਿਸ਼ਨੋਈ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਐੱਨਆਈਏ ਦੀ ਪ੍ਰੈੱਸ ਰਿਲੀਜ਼ ਮੁਤਾਬਕ, 2022 ਤੋਂ ਫਰਾਰ, ਅਮਰੀਕਾ ਵਿੱਚ ਰਹਿੰਦਾ ਅਨਮੋਲ ਬਿਸ਼ਨੋਈ ਆਪਣੇ ਜੇਲ੍ਹ ਵਿੱਚ ਬੰਦ ਭਰਾ ਲਾਰੈਂਸ ਬਿਸ਼ਨੋਈ ਦੀ ਅਗਵਾਈ ਵਾਲੇ ਅੱਤਵਾਦੀ-ਸਿੰਡੀਕੇਟ ਵਿੱਚ ਸ਼ਮੂਲੀਅਤ ਲਈ ਗ੍ਰਿਫ਼ਤਾਰ ਕੀਤਾ ਗਿਆ 19ਵਾਂ ਦੋਸ਼ੀ ਹੈ। ਮਾਮਲੇ ਦੀ ਜਾਂਚ ਤੋਂ ਬਾਅਦ ਮਾਰਚ 2023 ਵਿੱਚ ਐੱਨਆਈਏ ਨੇ ਅਨਮੋਲ ‘ਤੇ ਚਾਰਜਸ਼ੀਟ ਦਾਇਰ ਕੀਤੀ ਸੀ

ਲਾਰੈਂਸ ਬਿਸ਼ਨੋਈ ਦੇ ਭਰਾ ਤੇ ਕਈ ਅਪਰਾਧਿਕ ਮਾਮਲਿਆਂ ਵਿੱਚ ਮੁਲਜ਼ਮ ਅਨਮੋਲ ਬਿਸ਼ਨੋਈ ਅਮਰੀਕਾ ਵੱਲੋਂ ਡਿਪੋਰਟ ਕਰਕੇ ਭਾਰਤ ਭੇਜਿਆ ਗਿਆ ਹੈ।

ਭਾਰਤ ਦੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨਆਈਏ) ਵੱਲੋਂ ਵੀ ਅਨਮੋਲ ਬਿਸ਼ਨੋਈ ਖ਼ਿਲਾਫ਼ ਕਈ ਅਪਰਾਧਿਕ ਮਾਮਲੇ ਦਰਜ ਕੀਤੇ ਹੋਏ ਹਨ।

ਜ਼ਿਕਰਯੋਗ ਹੈ ਕਿ ਨਵੰਬਰ 2024 ਵਿੱਚ ਮੁੰਬਈ ਸਥਿਤ ਫ਼ਿਲਮ ਅਦਾਕਾਰ ਸਲਮਾਨ ਖਾਨ ਦੇ ਘਰ ਉੱਪਰ ਫਾਇਰਿੰਗ ਕਰਨ ਦੇ ਮਾਮਲੇ ਵਿੱਚ ਵੀ ਪੁਲਿਸ ਨੇ ਲਾਰੈਂਸ ਬਿਸ਼ਨੋਈ ਅਤੇ ਅਨਮੋਲ ਬਿਸ਼ਨੋਈ ਨੂੰ ਨਾਮਜ਼ਦ ਕੀਤਾ ਗਿਆ ਸੀ।

13 ਅਕਤੂਬਰ, 2024 ਨੂੰ ਮੁੰਬਈ ਵਿੱਚ ਐੱਨਸੀਪੀ ਆਗੂ ਬਾਬਾ ਸਦੀਕੀ ਦੇ ਕਤਲ ਤੋਂ ਬਾਅਦ ਵੀ ਅਨਮੋਲ ਬਿਸ਼ਨੋਈ ਦਾ ਨਾਂ ਸਾਹਮਣੇ ਆਇਆ ਸੀ।

ਅਨਮੋਲ ਬਿਸ਼ਨੋਈ ਦੇ ਨਾਂ ਦੀ ਸਭ ਤੋਂ ਪਹਿਲਾਂ ਉਸ ਵੇਲੇ ਚਰਚਾ ਹੋਈ ਸੀ, ਜਦੋਂ 29 ਮਈ 2022 ਨੂੰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦਾ ਕਤਲ ਕੀਤਾ ਗਿਆ ਸੀ।

ਯੂਐੱਸ ਇਮੀਗਰੇਸ਼ਨ ਐਂਡ ਕਸਟਮਜ਼ ਇਨਫਰੋਸਮੈਂਟ ਦੀ ਵੈਬਸਾਈਟ ਮੁਤਾਬਕ ਉੱਤੇ 2024 ਵਿੱਚ ਹੀ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਸੀ।

Prince

Read Previous

ਫ਼ਰੀਦਕੋਟ ਤੋਂ ਸ੍ਰੀ ਆਨੰਦਪੁਰ ਸਾਹਿਬ ਵੱਲ ਅੱਜ ਰਵਾਨਾ ਹੋਵੇਗਾ ਅਲੌਕਿਕ ਨਗਰ ਕੀਰਤਨ-ਸੇਖੋਂ।

Read Next

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਫਰੀਦਕੋਟ ਤੋਂ ਰਵਾਨਾ

Leave a Reply

Your email address will not be published. Required fields are marked *