ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਿਨਾ ਹੋਰ ਬਦਲ ਵਰਤ ਕੇ ਕਣਕ ਦੀ ਬਿਜਾਈ ਕਰਨ ਦੀ ਅਪੀਲ

ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਿਨਾ ਹੋਰ ਬਦਲ ਵਰਤ ਕੇ ਕਣਕ ਦੀ ਬਿਜਾਈ ਕਰਨ ਦੀ ਅਪੀਲ
ਜ਼ਿਲੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਹੋਈ 608541 ਮੀਟਰਕ ਟਨ ਝੋਨੇ ਖਰੀਦ-ਸੇਤੀਆ
ਕਿਸਾਨਾਂ ਨੂੰ ਕੀਤੀ ਗਈ 1000।15 ਕਰੋੜ ਰੁਪਏ ਦੀ ਅਦਾਇਗੀ
ਜ਼ਿਲੇ ਦੀਆ ਮੰਡੀਆਂ ਵਿੱਚ ਹੋਈ 531500 ਮੀਟਰਕ ਟਨ ਝੋਨੇ ਦੀ ਲਿਫਟਿੰਗ
ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 4 ਨਵੰਬਰ  – ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 608541 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦਾ ਕੰਮ ਵੀ ਲਗਾਤਾਰ ਜੰਗੀ ਪੱਧਰ ਤੇ ਜਾਰੀ ਹੈ।ਉਨ੍ਹਾ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਦੀ ਕਿਸਾਨਾਂ ਨੂੰ ਹੁਣ ਤੱਕ 1000।15  ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਨ ਦੀ ਸੰਭਾਲ ਲਈ ਝੋਨੇ ਦੀ ਪਰਾਲੀ ਅਤੇ ਹੋਰ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਵਾਤਾਵਰਨ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਦੇਣ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਵੱਖ ਵੱਖ ਤਰੀਕਿਆਂ ਜਿਵੇਂ ਕਿ ਬੇਲਰ ਨਾਲ ਗੱਠਾਂ ਬਣਾਉਣ ਅਤੇ ਹੋਰ ਤਰੀਕਿਆਂ ਨਾਲ ਰਹਿੰਦ ਖੂੰਹਦ ਨੂੰ ਖੇਤ ਵਿਚ ਹੀ ਰਲਾ ਕੇ ਇਸ ਦੀ ਸੁਚੱਜੀ ਵਰਤੋਂ ਕਰਨ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਬਿਜਾਈ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਏ ਬਿਨਾ ਕਰਨ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮਾਰਕੀਟ ਕਮੇਟੀ, ਆੜਤੀ ਵੱਲੋਂ ਜਾਰੀ ਪਾਸ ਰਾਹੀਂ ਆਪਣੀ ਫਸਲ ਮੰਡੀ ਵਿੱਚ ਲਿਆਉਣ ਤਾਂ ਜੋ ਉਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਬਿਲਕੁਲ ਸੁੱਕਾ ਝੋਨਾ ਹੀ ਮੰਡੀ ਵਿੱਚ ਲੈ ਕੇ ਆਉਣ ਤਾਂ ਜੋ ਉਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਝੋਨੇ ਦੀ ਖਰੀਦ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਰਾਜ ਰਿਸ਼ੀ ਮਹਿਰਾ ਨੇ ਦੱਸਿਆ ਕਿ ਮੰਡੀਆਂ ਵਿਚ ਝੋਨੇ ਦੀ ਕੱਲ ਸ਼ਾਮ ਤੱਕ ਹੋਈ ਖਰੀਦ ਦੇ ਅੰਕੜਿਆਂ ਮੁਤਾਬਕ ਵੱਖ ਵੱਖ ਏਜੰਸੀਆਂ ਜਿੰਨਾਂ ਵਿੱਚ ਪਨਗ੍ਰੇਨ ਨੇ  233128 ਮੀਟ੍ਰਿਕ ਟਨ,ਮਾਰਕਫੈਡ ਨੇ 169032 ਮੀਟ੍ਰਿਕ ਟਨ, ਪਨਸਪ ਨੇ 136701 ਮੀਟ੍ਰਿਕ ਟਨ, ਪੰਜਾਬ ਰਾਜ ਗੋਦਾਮ ਨਿਗਮ ਨੇ 55481 ਮੀਟ੍ਰਿਕ ਟਨ, ਐਫ ਸੀ ਆਈ ਨੇ  10108 ਮੀਟਰਕ ਟਨ ਇਲਾਵਾ ਪ੍ਰਾਈਵੇਟ ਵਪਾਰੀਆਂ ਨੇ 4091 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ।ਉਨਾਂ ਦੱਸਿਆ ਹੁਣ ਤੱਕ ਜ਼ਿਲੇ ਵਿਚ ਕੁੱਲ 531500 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।ਜਿਲਾ ਮੰਡੀ ਅਫਸਰ ਸ੍ਰੀ ਗੌਰਵ ਗਰਗ ਨੇ ਦੱਸਿਆ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਫਸਲ ਲਿਆਉਣ ਲਈ ਪਾਸ ਜਾਰੀ ਕੀਤੇ ਜਾ ਰਹੇ ਹਨ।ਉਨਾਂ ਕਿਹਾ ਕਿ ਕਿਸਾਨ ਇਨਾਂ ਟੋਕਨ ਜਾਂ ਪਾਸ ਅਨੁਸਾਰ ਆਪਣੀ ਫਸਲ ਮੰਡੀ ਵਿੱਚ ਲੈ ਕੇ ਆਉਣ ਤਾਂ ਜੋ ਉਨਾ ਨੂੰ ਖਰੀਦ ਸੰਬੰਧੀ ਕੋਈ ਦਿੱਕਤ ਪੇਸ਼ ਨਾਂ ਆਵੇ।

Prince

Read Previous

ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਲੋਗਨ ਮੁਕਾਬਲੇ ਕਰਵਾਏ

Read Next

ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਦਾ ਕੀਤਾ ਜਾਵੇਗਾ ਸਨਮਾਨ-ਡਿਪਟੀ ਕਮਿਸ਼ਨਰ

Leave a Reply

Your email address will not be published. Required fields are marked *