ਪੰਜਾਬ ‘ਚ ਅੱਜ ਕੋਰੋਨਾ ਦੇ 527 ਨਵੇਂ ਮਾਮਲੇ ਆਏ ਸਾਹਮਣੇ, 14 ਦੀ ਮੌਤ।

ਪੰਜਾਬ ‘ਚ ਅੱਜ ਕੋਰੋਨਾ ਦੇ 527 ਨਵੇਂ ਮਾਮਲੇ ਆਏ ਸਾਹਮਣੇ, 14 ਦੀ ਮੌਤ।

ਚੰਡੀਗੜ੍ਹ: ਪੰਜਾਬ ‘ਚ ਕੋਰੋਨਾ ਦੇ ਮਰੀਜ਼ਾਂ ‘ਚ ਪਹਿਲਾਂ ਤੋਂ ਕਾਫੀ ਕਮੀ ਆਈ ਹੈ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਨੂੰ ਇਸ ਮਹਾਮਾਰੀ ਤੋਂ ਰਾਹਤ ਮਿਲਦੀ ਦਿਖਾਈ ਦੇ ਰਹੀ ਹੈ। ਦਿਨ ਬੁੱਧਵਾਰ ਨੂੰ ਪੰਜਾਬ ‘ਚ ਕੋਰੋਨਾ ਦੇ 527 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 14 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਰਾਜ ‘ਚ 135313 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ ‘ਚੋਂ 4259 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ ‘ਚ ਕੁੱਲ 18817 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ ‘ਚੋਂ 527 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ ‘ਚ ਹੁੱਣ ਤੱਕ 2669626 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।

Prince

Read Previous

ਮਨਤਾਰ ਬਰਾੜ ਤੀਜੀ ਵਾਰ ਬਣੇ ਸ਼੍ਰੋਮਣੀ ਅਕਾਲੀ ਦਲ ਜਿਲ੍ਹਾ ਫਰੀਦਕੋਟ ਦੇ ਪ੍ਰਧਾਨ

Read Next

ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ।

Leave a Reply

Your email address will not be published. Required fields are marked *