ਪੰਜਾਬ ‘ਚ ਵੀਕਐਂਡ ਲਾਕਡਾਊਨ ਬਾਰੇ
ਪੰਜਾਬ ਵਿੱਚ ਕੋਰੋਨਾ ਕੇਸ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਸੂਬਾ ਸਰਕਾਰ ਫਿਰ ਤੋਂ ਵੀਐਂਡ ਲਾਕਡਾਊਨ ਲਗਾਉਣ ਜਾ ਰਹੀ ਹੈ। ਪਰ ਇਸੇ ਵਿਚਾਲੇ ਸਿਹਤ ਮੰਤਰੀ ਓਪੀ ਸੋਨੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਪੰਜਾਬ ਦੇ ਉਪ ਮੁੱਖ ਮੰਤਰੀ ਓ.ਪੀ. ਸੋਨੀ, ਜਿਨ੍ਹਾਂ ਕੋਲ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੀ ਹੈ, ਨੇ ਪੰਜਾਬ ਵਿੱਚ ਕੋਰੋਨਾ ਦੇ ਮਾਮਲਿਆਂ ਨੂੰ ਦੇਖਦੇ ਹੋਏ ਫ਼ਿਲਹਾਲ ਹਫ਼ਤੇ ਦੇ ਅੰਤ ਵਿੱਚ ਲਾਕਡਾਊਨ ਲਾਉਣ ਦੀ ਸੰਭਾਵਨਾ ਨੂੰ ਰੱਦ ਕਰ ਦਿੱਤਾ ਹੈ।
ਸੋਨੀ ਨੇ ਕਿਹਾ ਕਿ ਪੰਜਾਬ ਦੀ ਸਥਿਤੀ ਹੋਰਨਾਂ ਸੂਬਿਆਂ ਦੇ ਮੁਕਾਬਲੇ ਕਾਫ਼ੀ ਬਿਹਤਰ ਹੈ। ਪਿਛਲੇ 2 ਦਿਨਾਂ ਤੋਂ ਕੋਰੋਨਾ ਦੇ ਮਾਮਲੇ 4000 ਤੋਂ 4500 ਦੇ ਵਿਚਕਾਰ ਚੱਲ ਰਹੇ ਹਨ।
ਭਾਵੇਂ ਪੰਜਾਬ ਵਿੱਚ ਕਰੋਨਾ ਦੀ ਮੌਜੂਦਾ ਸਥਿਤੀ ਚਿੰਤਾਜਨਕ ਹੈ ਪਰ ਸਰਕਾਰ ਵੱਲੋਂ ਹੁਣ ਤੱਕ ਪਾਬੰਦੀਆਂ ਸਾਰੇ ਪਹਿਲੂਆਂ ਨੂੰ ਧਿਆਨ ਵਿੱਚ ਰੱਖਦਿਆਂ ਲਈਆਂ ਗਈਆਂ ਹਨ।
ਓ.ਪੀ. ਸੋਨੀ ਨੇ ਕਿਹਾ ਕਿ ਵਿੱਦਿਅਕ ਅਦਾਰੇ ਬੰਦ ਕਰਨੇ ਜ਼ਰੂਰੀ ਹਨ ਕਿਉਂਕਿ ਬੱਚਿਆਂ ਨੂੰ ਟੀਕੇ ਲਗਵਾਉਣੇ ਬਾਕੀ ਹਨ। ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਟੀਕਾਕਰਨ ਮੁਹਿੰਮ ਤੇਜ਼ ਕੀਤੀ ਜਾ ਰਹੀ ਹੈ।

