IMD Weather Alert: ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ ਦੋ ਦਿਨਾਂ ਵਿੱਚ ਪੰਜਾਬ, ਜੰਮੂ-ਕਸ਼ਮੀਰ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਕਈ ਥਾਵਾਂ ‘ਤੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਉੱਚਾਈ ਵਾਲੇ ਇਲਾਕਿਆਂ ‘ਚ ਬਰਫਬਾਰੀ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

IMD Weather Alert: ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ ਦੋ ਦਿਨਾਂ ਵਿੱਚ ਪੰਜਾਬ, ਜੰਮੂ-ਕਸ਼ਮੀਰ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਕਈ ਥਾਵਾਂ ‘ਤੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਉੱਚਾਈ ਵਾਲੇ ਇਲਾਕਿਆਂ ‘ਚ ਬਰਫਬਾਰੀ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਮੁਤਾਬਕ, ਅਗਲੇ ਕੁੱਝ ਘੰਟਿਆਂ ਦੌਰਾਨ ਬਰਨਾਲਾ, ਬਠਿੰਡਾ, ਸ਼੍ਰੀ ਮੁਕਤਸਰ ਸਾਹਿਬ, ਫਰੀਦਕੋਟ, ਤਰਨਤਾਰਨ, ਫਾਜ਼ਿਲਕਾ , ਲੁਧਿਆਣਾ, ਮੋਗਾ, ਫਿਰੋਜ਼ਪੁਰ, ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਵਿੱਚ ਭਾਰੀ ਮੀਂਹ, ਗਰਜ/ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ।

ਭਾਰਤ ਵਿੱਚ ਇਸ ਸਮੇਂ ਮੌਸਮ ਦੇ ਦੋ ਰੂਪ ਦੇਖਣ ਨੂੰ ਮਿਲ ਰਹੇ ਹਨ। ਬਿਹਾਰ ਅਤੇ ਝਾਰਖੰਡ ਸਮੇਤ ਕਈ ਰਾਜਾਂ ‘ਚ ਗਰਮੀ ਆਪਣੇ ਸਿਖਰ ‘ਤੇ ਹੈ। ਪੱਛਮੀ ਹਵਾਵਾਂ ਕਾਰਨ ਹੀਟ ਵੇਵ ਵੀ ਦੇਖਣ ਨੂੰ ਮਿਲ ਰਹੀ ਹੈ। ਉਥੇ ਹੀ, ਜੇਕਰ ਅਸੀਂ ਜੰਮੂ-ਕਸ਼ਮੀਰ ਅਤੇ ਉੱਤਰ-ਪੂਰਬੀ ਹਿਮਾਲੀਅਨ ਖੇਤਰਾਂ ਦੀ ਗੱਲ ਕਰੀਏ ਤਾਂ ਇੱਥੇ ਬਾਰਿਸ਼ ਅਤੇ ਬਰਫਬਾਰੀ ਹੋ ਰਹੀ ਹੈ।

ਮੌਸਮ ‘ਚ ਬਦਲਾਅ ਕਾਰਨ ਉੱਤਰ-ਪੱਛਮੀ ਮੈਦਾਨੀ ਇਲਾਕਿਆਂ ‘ਚ ਵੀ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਪਰ ਕਈ ਇਲਾਕਿਆਂ ਵਿੱਚ ਤੇਜ਼ ਹਨੇਰੀ ਅਤੇ ਗੜੇਮਾਰੀ ਦੇ ਨਾਲ ਮੀਂਹ ਵੀ ਮੁਸ਼ਕਲਾਂ ਪੈਦਾ ਕਰ ਰਿਹਾ ਹੈ।

ਕਰਨਾਟਕ, ਕੇਰਲ, ਆਂਧਰਾ ਪ੍ਰਦੇਸ਼ ਅਤੇ ਮਹਾਰਾਸ਼ਟਰ ਦੇ ਅੰਦਰੂਨੀ ਇਲਾਕਿਆਂ ‘ਚ ਕਈ ਥਾਵਾਂ ‘ਤੇ ਲੋਕਾਂ ਨੂੰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਤ੍ਰਿਪੁਰਾ ‘ਚ ਗਰਮੀ ਦੀ ਲਹਿਰ ਕਾਰਨ ਸਕੂਲ 1 ਮਈ ਤੱਕ ਬੰਦ ਕਰ ਦਿੱਤੇ ਗਏ ਹਨ।

Prince

Read Previous

ਸਿਵਲ ਹਸਪਤਾਲ ਫਰੀਦਕੋਟ ਨੂੰ ਵਾਟਰ ਡਿਸਪੈਂਸਰ ਮਸ਼ੀਨ ਦਾਨ ਕੀਤੀ

Read Next

ਵੱਡੀ ਖ਼ਬਰ: ਭਾਜਪਾ ਨੇ ਫਿਰੋਜ਼ਪੁਰ ਤੋਂ ਰਾਣਾ ਸੋਢੀ ਨੂੰ ਐਲਾਨਿਆ ਉਮੀਦਵਾਰ

Leave a Reply

Your email address will not be published. Required fields are marked *