ਸੁਖਬੀਰ ਬਾਦਲ ਨੂੰ ਸਜ਼ਾ ਲਗਾਉਣ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਮਿਲੇਗੀ ਸ਼ਾਂਤੀ-ਪਰਮਿੰਦਰ ਢੀਂਡਸਾ
ਸਿੰਘ ਸਹਿਬਾਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇਣ ਉਤੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਢੀਂਡਸਾ ਨੇ ਕਿਹਾ ਕਿ ਜੋ ਚਿੱਠੀ ਜਾਂ ਸਪੱਸ਼ਟੀਕਰਨ ਸੁਖਬੀਰ ਸਿੰਘ ਬਾਦਲ ਦੇ ਕੇ ਆਏ ਸਨ ਉਸ ਸਪੱਸ਼ਟੀਕਰਨ ਉਤੇ ਚਰਚਾ ਕਰਨ ਤੋਂ ਬਾਅਦ ਹੀ ਇਹ ਫੈਸਲਾ ਲਿਆ ਗਿਆ ਹੈ ਅਤੇ ਇਸ ਫੈਸਲੇ ਦਾ ਉਹ ਸਵਾਗਤ ਕਰਦੇ ਹਨ ਅਤੇ ਅੱਗੇ ਜੋ ਫੈਸਲਾ ਆਏਗਾ ਉਹ ਸਿਰ ਮੱਥੇ ਪ੍ਰਵਾਨ ਹੈ। ਇਸ ਤੋਂ ਅੱਗੇ ਉਨ੍ਹਾਂ ਨੇ ਕਿਹਾ ਕਿ ਗਲਤੀਆਂ ਦੀ ਭਰਪਾਈ ਤਾਂ ਹੋ ਨਹੀਂ ਸਕਦੀ ਪਰ ਲੋਕਾਂ ਦੀਆਂ ਭਾਵਨਾਵਾਂ ਨੂੰ ਜ਼ਰੂਰ ਇਸ ਨਾਲ ਸ਼ਾਂਤੀ ਮਿਲੇਗੀ।
ਉਨ੍ਹਾਂ ਨੇ ਕਿਹਾ ਕਿ ਉਹ ਸਾਰੇ ਆਪਣਾ ਸਪੱਸ਼ਟੀਕਰਨ ਦੇ ਕੇ ਆਉਣਗੇ ਜੋ ਉਸ ਸਮੇਂ ਦੀ ਸਰਕਾਰ ਵਿੱਚ ਸੀ। ਉਨ੍ਹਾਂ ਨੇ ਅੱਗੇ ਦੱਸਿਆ ਕਿ ਕਿ ਜੋ ਉਸ ਸਮੇਂ ਫੈਸਲੇ ਲਏ ਗਏ ਸਨ ਉਸ ਵਿੱਚ ਕੈਬਨਿਟ ਦੇ ਮੰਤਰੀਆਂ ਦਾ ਕੋਈ ਵੀ ਫੈਸਲਾ ਨਹੀਂ ਸੀ। ਇਸ ਸਬੰਧੀ ਉਹ ਸਪੱਸ਼ਟ ਕਰਨਗੇ। ਇਹ ਸਾਰੇ ਫੈਸਲੇ ਜੋ ਲਏ ਗਏ ਸਨ, ਇਸ ਵਿੱਚ ਕੈਬਨਿਟ ਦਾ ਕੋਈ ਰੋਲ ਨਹੀਂ ਸੀ ਇਹ ਸਾਰੇ ਫੈਸਲੇ ਸੁਖਬੀਰ ਸਿੰਘ ਬਾਦਲ ਨੇ ਲਏ ਸਨ।
