ਡਿਪਟੀ ਕਮਿਸ਼ਨਰ ਨੇ ਜਿਲ੍ਹਾ ਸਿਹਤ ਸੁਸਾਇਟੀ ਨਾਲ ਕੀਤੀ ਮੀਟਿੰਗ।

ਡਿਪਟੀ ਕਮਿਸ਼ਨਰ ਨੇ ਜਿਲ੍ਹਾ ਸਿਹਤ ਸੁਸਾਇਟੀ ਨਾਲ ਕੀਤੀ ਮੀਟਿੰਗ।

ਫਰੀਦਕੋਟ, 29 ਜਨਵਰੀ,2025 ( ਪ੍ਰਵਿੰਦਰ ਸਿੰਘ ਕੰਧਾਰੀ)ਜਿਲ੍ਹਾ ਸਿਹਤ ਸੁਸਾਇਟੀ ਫਰੀਦਕੋਟ ਦੀ ਮੀਟਿੰਗ ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਅਸ਼ੋਕ ਚੱਕਰ ਹਾਲ ਵਿਖੇ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਵੱਖ-ਵੱਖ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਬਾਰੇ ਰੀਵਿਊ ਕੀਤਾ ਗਿਆ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵੱਲੋਂ ਨਿਰਧਾਰਤ ਸਿਹਤ ਪ੍ਰੋਗਰਾਮਾਂ ਦੇ ਟੀਚਿਆਂ ਦੀ 100 ਪ੍ਰਤੀਸ਼ਤ ਪ੍ਰਾਪਤੀ ਯਕੀਨੀ ਬਣਾਈ ਜਾਵੇ ਅਤੇ ਸਮੂਹ ਪ੍ਰੋਗਰਾਮ ਅਫਸਰ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਨੂੰ ਪਿੰਡ ਪੱਧਰ ਤੇ ਲਾਗੂ ਕਰਨਾ ਯਕੀਨੀ ਬਣਾਉਣ ਤਾਂ ਜੋ ਲੋਕ ਵੱਧ ਤੋਂ ਵੱਧ ਸਿਹਤ ਸਹੂਲਤਾਂ ਦਾ ਲਾਭ ਲੈ ਸਕਣ। ਉਨ੍ਹਾਂ ਆਖਿਆ ਕਿ ਫੂਡ ਸੇਫਟੀ ਪ੍ਰੋਗਰਾਮ ਅਧੀਨ ਹੋਟਲਾਂ, ਢਾਬਿਆਂ, ਰੈਸਟੋਰੈਂਟ, ਰੇਹੜੀਆਂ ਆਦਿ ਤੇ ਵੱਧ ਤੋਂ ਵੱਧ ਸੈਂਪਲਿੰਗ ਕੀਤੀ ਜਾਵੇ।ਇਸ ਮੌਕੇ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਵੱਲੋਂ ਜਿਲ੍ਹੇ ਵਿੱਚ ਚੱਲ ਰਹੇ ਸਮੂਹ ਸਿਹਤ ਪ੍ਰੋਗਰਾਮਾਂ ਦੇ ਟੀਚਿਆਂ ਅਤੇ ਪ੍ਰਾਪਤੀਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਜਿਨ੍ਹਾਂ ਵਿੱਚ ਜੱਚਾ ਬੱਚਾ ਸੇਵਾਵਾਂ, ਟੀਕਾਕਰਨ, ਰਾਸ਼ਟਰੀ ਟੀ.ਬੀ. ਕੰਟਰੋਲ ਪ੍ਰੋਗਰਾਮ, ਐਚ.ਆਈ.ਵੀ., ਕੁਸ਼ਟ ਰੋਗ, ਯੂ.ਡੀ.ਆਈ.ਡੀ., ਨਸ਼ਾ ਵਿਰੋਧੀ, ਸਕੂਲ ਹੈਲਥ ਪ੍ਰੋਗਰਾਮ, ਬਲਾਈਂਡ ਨੈੱਸ ਕੰਟਰੋਲ ਪ੍ਰੋਗਰਾਮ, ਆਈ.ਡੀ.ਐਸ.ਪੀ., ਨੈਸ਼ਨਲ ਵੈਕਟਰ ਬੌਰਨ ਡਜ਼ੀਜ਼ ਕੰਟਰੋਲ ਪ੍ਰੋਗਰਾਮ ਅਤੇ ਫੂਡ ਸੇਫਟੀ ਆਦਿ ਬਾਰੇ ਵਿਚਾਰ ਚਰਚਾ ਕੀਤੀ ਗਈ।ਇਸ ਮੌਕੇ ਉਨ੍ਹਾਂ ਟੀ.ਬੀ. ਦੀ 100 ਦਿਨਾਂ ਜਾਗਰੂਕਤਾ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਤਹਿਤ ਵਿਸ਼ੇਸ਼ ਤੌਰ ਤੇ ਫਰੀਦਕੋਟ ਜਿਲ੍ਹੇ ਦੀਆਂ ਸਲੱਮ ਬਸਤੀਆਂ, ਭੱਠਿਆਂ, ਫੈਕਟਰੀਆਂ ਆਦਿ ਦੇ ਲੋਕਾਂ ਦੀ ਟੀ.ਬੀ. ਸਬੰਧੀ ਜਾਂਚ ਕੀਤੀ ਜਾ ਰਹੀ ਹੈ ਅਤੇ ਮਰੀਜਾਂ ਦਾ ਮੁਫਤ ਇਲਾਜ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਪੋਸਟਰਾਂ, ਬੈਨਰਾਂ ਤੋਂ ਬਿਨਾਂ ਪਿੰਡਾਂ ਵਿੱਚ ਅਤੇ ਸਕੂਲਾਂ ਕਾਲਜਾਂ ਵਿੱਚ ਜਾਗਰੂਕਤਾ ਸੈਮੀਨਾਰ ਲਗਾਏ ਜਾ ਰਹੇ ਹਨ ਤਾਂ ਜੋ ਟੀ.ਬੀ. ਦੇ ਮਰੀਜਾਂ ਦੀ ਜਲਦੀ ਪਹਿਚਾਣ ਕਰਕੇ ਇਲਾਜ ਸ਼ੁਰੂ ਕੀਤਾ ਜਾਵੇ ਅਤੇ ਬਿਮਾਰੀ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਰ ਸ਼੍ਰੀ ਓਜਸਵੀ ਅਲੰਕਾਰ, ਐਕਸੀਅਨ ਅਮ੍ਰਿਤਲਾਲ, ਡਾ. ਵਿਸ਼ਵਦੀਪ ਗੋਇਲ ਐਸ.ਐਮ.ਓ, ਸ੍ਰੀ ਪਵਨ ਕੁਮਾਰ ਡਿਪਟੀ ਡੀ.ਈ.ਓ,ਸਮੂਹ ਸੀਨੀਅਰ ਮੈਡੀਕਲ ਅਫਸਰ, ਪ੍ਰੋਗਰਾਮ ਅਫਸਰ, ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਆਈ.ਐਮ.ਏ ਦੇ ਨੁਮਾਇੰਦੇ ਹਾਜਰ ਸਨ।

Prince

Read Previous

ਲਾਰੈਂਸ ਬਿਸ਼ਨੋਈ ਬਰੀ,ਅਦਾਲਤ ਨੇ ਸੁਣਾਇਆ ਫ਼ੈਸਲਾ।

Read Next

ਮਹਾਕੁੰਭ ‘ਚ ਭਗਦੜ ‘ਚ 30 ਲੋਕਾਂ ਦੀ ਮੌਤ ਦੀ ਪੁਸ਼ਟੀ, CM ਯੋਗੀ ਨੇ 25-25 ਲੱਖ ਰੁਪਏ ਦੇ ਮੁਆਵਜ਼ੇ ਦਾ ਕੀਤਾ ਐਲਾਨ।

Leave a Reply

Your email address will not be published. Required fields are marked *