ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਫ਼ਰੀਦਕੋਟ 13 ਫ਼ਰਵਰੀ ( ਪਰਵਿੰਦਰ ਸਿੰਘ ਕੰਧਾਰੀ) ਸ.ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਤੇ ਵਿਧਾਇਕ ਕੋਟਕਪੂਰਾ ਆਪਣੇ ਗ੍ਰਹਿ ਪਿੰਡ ਸੰਧਵਾਂ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਆਮ ਲੋਕਾਂ ਦੇ ਰੂਬਰੂ ਹੋਏ ਅਤੇ ਉਨ੍ਹਾਂ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਮੌਕੇ ਤੇ ਹੱਲ ਲਈ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਤੇ ਪੰਜਾਬ ਸਰਕਾਰ ਵੱਲੋਂ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕਿਸੇ ਤਰ੍ਹਾਂ ਦੀ ਕਸਰ ਨਹੀਂ ਛੱਡੀ ਜਾਵੇਗੀ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸ. ਸੰਧਵਾਂ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਹੀ ਆਪਣੇ ਹਲਕੇ ਦੇ ਲੋਕਾਂ ਵਿੱਚ ਵਿਚਰ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਦੀ ਬਦੋਲਤ ਹੀ ਉਹ ਅੱਜ ਇਸ ਮੁਕਾਮ ਤੇ ਪੁਹੰਚੇ ਹਨ ਤੇ ਆਪਣੇ ਹਲਕੇ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣ ਦੇਣਗੇ। ਉਨ੍ਹਾਂ ਕਿਹਾ ਕਿ ਅੱਜ ਵੀ ਲੋਕ ਆਪਣੀਆਂ ਮੁਸ਼ਕਿਲਾਂ ਤੇ ਸ਼ਿਕਾਇਤਾਂ ਸੰਬੰਧੀ ਉਨ੍ਹਾਂ ਕੋਲ ਆਏ ਹਨ। ਜਿਸ ਨੂੰ ਸਬੰਧਿਤ ਅਧਿਕਾਰੀਆਂ ਨੂੰ ਸਮਾਂਬੱਧ ਹੱਲ ਕਰਨ ਲਈ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਆਯੋਜਨ ਅੱਗੇ ਵੀ ਨਿਰੰਤਰ ਕੀਤੇ ਜਾਣਗੇ । ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਸਾਰੇ ਵਰਗਾਂ ਦੀ ਭਲਾਈ ਤੇ ਬੇਹਤਰੀ ਅਤੇ ਰਾਜ ਦੀ ਤਰੱਕੀ ਤੇ ਵਿਕਾਸ ਲਈ ਵਚਨਬੱਧ ਹੈ ਤੇ ਪੰਜਾਬ ਸਰਕਾਰ ਵੱਲੋਂ ਸਾਰੇ ਵਰਗਾਂ ਦੀ ਭਲਾਈ ਲਈ ਵੱਡੀ ਪੱਧਰ ਤੇ ਜਿੱਥੇ ਵਿਕਾਸ ਸਕੀਮਾਂ ਚਲਾਈਆਂ ਗਈਆਂ ਹਨ ਉੱਥੇ ਰਾਜ ਦੇ ਚਹੁੰ-ਪੱਖੀ ਵਿਕਾਸ ਲਈ ਵੀ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ । ਇਸ ਉਪਰੰਤ ਉਨ੍ਹਾਂ ਪਿੰਡ ਵਿੱਚ ਵਿਚਰ ਕੇ ਲੋਕਾਂ ਦਾ ਹਾਲ ਚਾਲ ਵੀ ਜਾਣਿਆ ਅਤੇ ਲੋੜੀਂਦੀ ਮਾਲੀ ਸਹਾਇਤਾ ਵੀ ਕੀਤੀ।

Prince

Read Previous

ਐਸਜੀਪੀਸੀ ਦੀ ਕਮੇਟੀ ਵੱਲੋਂ ਫੈਸਲਾ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ।

Read Next

ਭਾਰਤ ਕੋਲ ਪੈਸੇ ਦੀ ਕਮੀ ਨਹੀਂ ਹੈ, ਅਮਰੀਕਾ ਅਰਬਾਂ ਡਾਲਰ ਕਿਉਂ ਦੇਵੇ: ਡੋਨਾਲਡ ਟਰੰਪ

Leave a Reply

Your email address will not be published. Required fields are marked *