-ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ-ਪਿੰਡ ਪਹੁੰਚ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਕੀਤਾ ਜਾ ਰਿਹਾ ਹੈ ਜਾਗਰੂਕ- ਸੇਖੋਂ
-ਨਸ਼ਾ ਪੀੜਤਾਂ ਨੂੰ ਤੰਦਰੁਸਤ ਕਰ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨਾ ਨਸ਼ਾ ਮੁਕਤੀ ਯਾਤਰਾ ਦਾ ਮੁੱਖ ਉਦੇਸ਼
ਫ਼ਰੀਦਕੋਟ 21 ਮਈ
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਸਬੰਧੀ ਸਮਾਗਮ ਦਾ ਆਯੋਜਨ ਹਲਕੇ ਦੇ ਪਿੰਡ ਜਨੇਰੀਆਂ, ਰੁਪਈਆ ਵਾਲਾ,ਕਾਉਣੀ ਵਿਖੇ ਕੀਤਾ ਗਿਆ। ਜਿਸ ਵਿੱਚ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਆਪਣੇ ਸੰਬੋਧਨ ਵਿੱਚ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਹਿਤ ਲੋਕ ਨਸ਼ਿਆਂ ਦੇ ਕਾਰੋਬਾਰੀਆਂ ਬਾਰੇ ਖੁੱਲ੍ਹ ਕੇ ਪੁਲਿਸ ਨੂੰ ਜਾਣਕਾਰੀ ਦੇਣ। ਪੰਜਾਬ ਸਰਕਾਰ ਜਿਥੇ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਸਖਤ ਕਾਰਵਾਈ ਕਰ ਕੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ‘ਤੇ ਖਾਤਮਾ ਕਰ ਰਹੀ ਹੈ, ਉੱਥੇ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਦਾ ਨਸ਼ਾ ਛੁਡਵਾ ਕੇ ਉਹਨਾਂ ਨੂੰ ਮੁੜ ਤੋਂ ਆਪਣੇ ਪੈਰਾਂ ‘ਤੇ ਖੜੇ ਵੀ ਕਰ ਰਹੀ ਤਾਂ ਜੋ ਉਹ ਸਮਾਜ ਵਿੱਚ ਬਿਹਤਰ ਜ਼ਿੰਦਗੀ ਬਤੀਤ ਕਰ ਸਕਣ।
ਉਨ੍ਹਾਂ ਪੰਚਾਇਤਾਂ, ਪੇਂਡੂ ਸੁਰੱਖਿਆ ਕਮੇਟੀਆਂ, ਯੂਥ ਕਲੱਬਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਪਿੰਡਾਂ ਦੇ ਪਹਿਰੇਦਾਰ ਵਜੋਂ ਕੰਮ ਕਰ ਕੇ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਫਸੇ ਲੋਕਾਂ ਦੇ ਇਲਾਜ ਤੇ ਪੁਨਰਵਾਸ ਲਈ ਸਰਕਾਰ ਦਾ ਸਹਿਯੋਗ ਕਰਨ ਤਾਂ ਜੋ ਨਸ਼ਾ ਪੀੜਤਾਂ ਨੂੰ ਤੰਦਰੁਸਤ ਕਰ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕੀਤਾ ਜਾ ਸਕੇ। ਇਸ ਉਪਰੰਤ ਸ. ਸੇਖੋਂ ਨੇ ਲੋਕਾਂ ਨੂੰ ਆਪਣੇ ਪਿੰਡਾਂ ‘ਚ ਨਸ਼ਾ ਨਾ ਵਿਕਣ ਦੇਣ ਅਤੇ ਉਹਨਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਪ੍ਰਤੀ ਸਹੁੰ ਵੀ ਚੁਕਾਈ ।
ਇਸ ਮੌਕੇ ਗਗਨਦੀਪ ਸਿੰਘ ਚੇਅਰਮੈਨ ਇੰਪਰੂਵਮੈਂਟ ਟਰਸਟ ਫ਼ਰੀਦਕੋਟ, ਰਮਨਦੀਪ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਸਾਦਿਕ, ਉੱਤਮ ਸਿੰਘ ਡੋਡ ਹਲਕਾ ਕੋਆਡੀਨੇਟਰ, ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ੍ਹ ,ਡਾਕਟਰ ਰਾਜੀਵ ਕੁਮਾਰ ਭੰਡਾਰੀ ਐੱਸ ਐੱਮ ਓ ਜੰਡ ਸਾਹਿਬ, ਡਾਕਟਰ ਇੰਦਰਪਾਲ ਸਿੰਘ ਐਮ ਓ ਸਾਦਿਕ, ਡੀ ਐਸ ਪੀ ਸ਼ਮਸ਼ੇਰ ਸਿੰਘ ਸ਼ੇਰਗਿੱਲ, ਨੱਥਾ ਸਿੰਘ ਭੁੱਲਰ ਬੀ ਡੀ ਓ ,ਨਵਦੀਪ ਸਿੰਘ ਭੱਟੀ ਐਸ ਐਚ ਓ ਸਾਦਿਕ,ਗੁਰਮੀਤ ਸਿੰਘ ਐੱਸ ਆਈ, ਇਕਬਾਲ ਸਿੰਘ ਜੰਡ ਸਾਹਿਬ,ਫਲੈਗ ਚਾਵਲਾ ਬੀ ਈ ਈ, ਸੁਧੀਰ ਧੀਰ,ਪਰਮਿੰਦਰ ਸਿੰਘ ਮਲਟੀਪਰਪਜ ਹੈਲਥ ਵਰਕਰ, ਹੈਰੀ ਢਿੱਲੋਂ ਬਲਾਕ ਪ੍ਰਧਾਨ, ਬਲਜੀਤ ਸਿੰਘ ਬੱਬੂ ਸਰਪੰਚ ਬਲਾਕ ਪ੍ਰਧਾਨ,ਗੁਰਜੀਤ ਕੌਰ ਸਰਪੰਚ ਜਨੇਰੀਆ, ਪਰਮਜੀਤ ਕੌਰ ਪੰਚ, ਮਨਜੀਤ ਕੌਰ ਪੰਚ, ਹਰਬੰਸ ਸਿੰਘ ਪੰਚ, ਸੁਖਚੈਨ ਸਿੰਘ ਪੰਚ, ਅਵਤਾਰ ਸਿੰਘ ਪੰਚ, ਸਾਹਿਬ ਸਿੰਘ ਪੰਚ, ਸੁਖਪਾਲ ਸਿੰਘ, ਇਕਬਾਲ ਸਿੰਘ, ਮਲਕੀਤ ਸਿੰਘ, ਬਲ੍ਹਿਆਰ ਸਿੰਘ ਅਤੇ ਪਿੰਡ ਵਾਸੀ ਹਾਜ਼ਰ ਸਨ।
