ਨਸ਼ਾ ਮੁਕਤੀ ਯਾਤਰਾ ਤਹਿਤ ਕੋਠੇ ਗੱਜਣ ਸਿੰਘ ਵਾਲਾ, ਲਾਲੇਆਣਾ, ਨਾਨਕਸਰ ਵਿਖੇ ਸਮਾਗਮ ਆਯੋਜਿਤ

ਨਸ਼ਾ ਮੁਕਤੀ ਯਾਤਰਾ ਤਹਿਤ ਕੋਠੇ ਗੱਜਣ ਸਿੰਘ ਵਾਲਾ, ਲਾਲੇਆਣਾ, ਨਾਨਕਸਰ ਵਿਖੇ ਸਮਾਗਮ ਆਯੋਜਿਤ 
ਪੰਜਾਬ ਜਲਦ ਹੋਵੇਗਾ ਨਸ਼ਾ ਮੁਕਤ ਸੂਬਾ- ਸੰਧਵਾਂ
ਕੋਟਕਪੂਰਾ 25 ਮਈ (ਪਰਵਿੰਦਰ ਸਿੰਘ ਕੰਧਾਰੀ)
 ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਨੂੰ ਮੁੜ ਤੰਦਰੁਸਤ ਪੰਜਾਬ ਬਣਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿਮ ਤਹਿਤ ਹਲਕਾ ਕੋਟਕਪੂਰਾ ਦੇ ਕਮਿਊਨਟੀ ਸੈਂਟਰ ਕੋਠੇ ਗੱਜਣ ਸਿੰਘ ਵਾਲਾ, ਸਰਕਾਰੀ ਪ੍ਰਾਇਮਰੀ ਸਕੂਲ, ਲਾਲੇਆਣਾ ਐਸ.ਸੀ.ਧਰਮਸ਼ਾਲਾ, ਨਾਨਕਸਰ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਹਾਜ਼ਰੀਨ ਨੂੰ ਨਸ਼ਿਆ ਵਿਰੁੱਧ ਸਹੁੰ ਚੁਕਾਈ।
ਇਸ ਮੌਕੇ ਲੋਕਾਂ ਨੂੰ ਸੰਬੋਧਤ ਹੁੰਦਿਆ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨਾਂ ਤੋਂ ਸੂਬੇ ਵਿਚ ਨਸ਼ਾ ਤਸਕਰਾਂ ਖਿਲਾਫ ਜੋ ਕਾਰਵਾਈ ਕੀਤੀ ਗਈ ਹੈ, ਉਸ ਨਾਲ ਲੋਕਾਂ ਵਿਚ ਨਸ਼ਾ ਤਸਕਰਾਂ ਵਿਰੁੱਧ ਆਵਾਜ਼ ਉਠਾਉਣ ਵਿਚ ਹਿੰਮਤ ਜੁਟੀ ਹੈ ਤੇ ਉਹ ਹੁਣ ਨਸ਼ਿਆ ਵਿਰੁੱਧ ਖੁੱਲ ਕੇ ਅੱਗੇ ਆ ਰਹੇ ਹਨ।
ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਵਿੱਚ ਵੱਡੇ ਪੱਧਰ ਉੱਤੇ ਮਦਦ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵੱਧ ਤੋਂ ਵੱਧ ਸਹਿਯੋਗ ਦੇ ਰਹੀਆ ਨੇ ਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਵਿਚੋ ਨਸ਼ਾ ਬਿਲਕੁਲ ਖਤਮ ਹੋ ਜਾਵੇਗਾ।
ਇਸ ਮੌਕੇ ਸੁਖਜੀਤ ਸਿੰਘ ਢਿਲਵਾਂ ਚੇਅਰਮੈਨ ਯੋਜਨਾ ਬੋਰਡ,ਐੱਸ. ਡੀ. ਐੱਮ ਕੋਟਕਪੂਰਾ ਸ. ਵਰਿੰਦਰ ਸਿੰਘ ,ਮੱਖਣ ਸਿੰਘ ਨਾਇਬ ਤਹਿਸੀਲਦਾਰ ਬੀ.ਡੀ.ਪੀ.ਓ ਕੋਟਕਪੂਰਾ ਸ੍ਰੀ ਵਿਕਾਸ ਸ਼ਰਮਾ, ਡਾ. ਰਾਜਪਾਲ ਸਿੰਘ ਕੋਆਰਡੀਨੇਟਰ, ਚਮਕੌਰ ਸਿੰਘ ਐੱਸ. ਐਚ.ਓ, ਸੁਖਵੰਤ ਸਿੰਘ ਪੱਕਾ,ਸਰਬਜੀਤ ਸਿੰਘ ਪੰਚਾਇਤ ਸੈਕਟਰੀ, ਮਾਸ ਮੀਡੀਆ ਇੰਚਾਰਜ ਅੰਮ੍ਰਿਤਪਾਲ ਸਿੰਘ, ਪਰਦੀਪ ਕੌਰ ਢਿੱਲੋਂ ਸਰਪੰਚ, ਸਰਪੰਚ ਸੁਖਮੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।

Prince

Read Previous

ਬਾਬਾ ਫ਼ਰੀਦ ਪਬਲਿਕ ਸਕੂਲ, ਫ਼ਰੀਦਕੋਟ ਵੱਲੋਂ CBSE ਬੋਰਡ ਪਰੀਖਿਆਵਾਂ ਵਿੱਚੋਂ ਅਵੱਲ ਰਹਿਣ ਵਾਲੇ ਵਿਦਿਆਰਥੀਆਂ ਲਈ ਸਨਮਾਨ ਸਮਾਰੋਹ

Read Next

ਵਿਧਾਇਕ ਸ. ਸੇਖੋਂ ਨੇ ਹਲਕੇ ਦੇ ਪਿੰਡ ਕਾਨਿਆਂ ਵਾਲੀ, ਪਿੰਡੀ ਬਲੋਚਾ ਅਤੇ ਵੀਰੇਵਾਲਾ ਕਲਾਂ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਕਰਵਾਏ ਗਏ ਸਮਾਗਮਾਂ ਵਿੱਚ ਕੀਤੀ ਸ਼ਿਰਕਤ

Leave a Reply

Your email address will not be published. Required fields are marked *