ਫਰੀਦਕੋਟ 19 ਅਗਸਤ – ( ਪਰਵਿੰਦਰ ਸਿੰਘ ਕੰਧਾਰੀ)ਕਿਸਾਨਾਂ ਦੀ ਭਲਾਈ ਲਈ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਦ੍ਰਿੜ ਵਚਨਬੱਧਤਾ ਦੀ ਸ਼ਲਾਘਾ ਕਰਦੇ ਹੋਏ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗੌਰਵ ਕੱਕੜ ਨੇ ਕਿਹਾ ਕਿਹਾ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਕਿਸਾਨਾਂ ਮਛੇਰਿਆਂ ਅਤੇ ਆਦਿਵਾਸੀ ਭਾਈਚਾਰਿਆਂ ਦੇ ਅਧਿਕਾਰਾਂ ਦੀ ਰਾਖੀ ਲਈ ਕਿਸੇ ਵੀ ਤਰ੍ਹਾਂ ਦੇ ਅੰਤਰਰਾਸ਼ਟਰੀ ਦਬਾਅ ਅੱਗੇ ਨਹੀਂ ਝੁਕਣਗੇ। ਗੌਰਵ ਕੱਕੜ ਨੇ ਕਿਹਾ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਦੁਨੀਆਂ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੁਆਰਾ ਸ਼ੁਰੂ ਕੀਤੇ ਗਏ ਟੈਰਿਫਵਾਦ ਅਤੇ ਵਿਦੇਸ਼ੀ ਹਿੱਤਾਂ ਨੂੰ ਨਜ਼ਰਅੰਦਾਜ਼ ਕਰਕੇ ਦੇਸ਼ ਦੇ ਕਿਸਾਨਾਂ ਅਤੇ ਉਦਯੋਗਪਤੀਆਂ ਦੇ ਹੱਕ ਵਿੱਚ ਆਪਣੀ ਅਵਾਜ਼ ਬੁਲੰਦ ਕੀਤੀ ਹੈ। ਉਹ ਵੀ ਇਤਿਹਾਸ ਬਣ ਜਾਵੇਗਾ ਅਤੇ ਪ੍ਰਧਾਨਮੰਤਰੀ ਦੁਆਰਾ ਇਹ ਅਵਾਜ਼ ਬੁਲੰਦ ਕਰਨ ਦੀ ਘਟਨਾ ਨੇ ਸਾਬਤ ਕਰ ਦਿੱਤਾ ਹੈ ਕਿ ਕੇਂਦਰ ਦੀ ਭਾਜਪਾ ਹਮੇਸ਼ਾ ਕਿਸਾਨ ਮਜ਼ਦੂਰਾਂ ਅਤੇ ਛੋਟੇ ਉਦਯੋਗਾਂ ਦੇ ਨਾਲ ਹੈ। ਉਨ੍ਹਾਂ ਨੇ ਕਿਹਾ ਕਿ ਜਿੱਥੇ ਭਾਰਤ ਭਰ ਦੇ ਕਿਸਾਨ ਸੰਗਠਨਾਂ ਦੇ ਸਮੂਹ ਨੇ ਇਸ ਫੈਸਲੇ ਲਏ ਪ੍ਰਧਾਨਮੰਤਰੀ ਦੀ ਪ੍ਰਸ਼ੰਸਾ ਕੀਤੀ ਹੈ, ਉੱਥੇ ਉਨ੍ਹਾਂ ਇਹ ਵੀ ਕਿਹਾ ਹੈ ਕਿ ਉਹ ਇਸ ਮੁੱਦੇ ਤੇ ਉਨ੍ਹਾਂ ਨੂੰ ਆਪਣਾ ਪੂਰਾ ਸਮਰਥਨ ਦੇਣਗੇ।
