ਪੰਜਾਬ ਵਿੱਚ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਵੱਲੋਂ ਚੁੱਕਿਆ ਗਿਆ ਕਦਮ ਸ਼ਲਾਘਾਯੋਗ – ਐਡਵੋਕੇਟ ਭੂਸ਼ਣ ਬਾਂਸਲ ਫਰੀਦਕੋਟ 29 ਅਗਸਤ – ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਪੰਜਾਬ ਦੇ ਹੜ੍ਹ ਪੀੜਤ ਲੋਕਾਂ ਦੀ ਸਹਾਇਤਾ ਲਈ ਅੱਗੇ ਆ ਕੇ ਬਹੁਤ ਸ਼ਲਾਘਾਯੋਗ ਕਦਮ ਚੁੱਕਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਸਟੇਟ ਕਨਵੀਨਰ ਹਿਊਮਨ ਰਾਇਟਸ ਸੈੱਲ ਐਡਵੋਕੇਟ ਭੂਸ਼ਣ ਬਾਂਸਲ ਨੇ ਕੀਤਾ। ਉਨ੍ਹਾਂ ਨੇ ਕਿਹਾ ਪਿਛਲੇ ਦਿਨੀਂ ਪੰਜਾਬ ਦੇ ਕਈ ਇਲਾਕਿਆਂ ਵਿੱਚ ਆਏ ਭਿਆਨਕ ਹੜ੍ਹ ਨੇ ਲੋਕਾਂ ਦੀ ਜ਼ਿੰਦਗੀ ਵਿੱਚ ਵੱਡਾ ਸੰਕਟ ਪੈਦਾ ਕਰ ਦਿੱਤਾ। ਉਨ੍ਹਾਂ ਨੇ ਕਿਹਾ ਹੜ੍ਹ ਪੀੜਤ ਪਰਿਵਾਰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਪ੍ਰਸ਼ਾਸਨ ਸਾਹਮਣੇ ਵੀ ਰਾਹਤ ਤੇ ਬਚਾਅ ਕਾਰਜਾਂ ਦੀ ਵੱਡੀ ਚੁਣੌਤੀ ਖੜੀ ਹੋ ਗਈ ਹੈ। ਇਸੇ ਸੰਕਟਮਈ ਘੜੀ ਵਿਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਪੰਜਾਬ ਵਾਸੀਆਂ ਪ੍ਰਤੀ ਪਿਆਰ ਅਤੇ ਸਾਂਝ ਦਰਸਾਉਂਦੇ ਹੋਏ ਸਹਾਇਤਾ ਪ੍ਰਦਾਨ ਕਰਨਾ ਬੇਹੱਦ ਸਲਾਹਣਯੋਗ ਤੇ ਪ੍ਰੇਰਣਾਦਾਇਕ ਹੈ। ਐਡਵੋਕੇਟ ਭੂਸ਼ਣ ਬਾਂਸਲ ਨੇ ਅੱਗੇ ਕਿਹਾ ਕਿ ਇਸ ਤਰ੍ਹਾਂ ਦੀ ਮਦਦ ਇਹ ਸੰਦੇਸ਼ ਦਿੰਦੀਆਂ ਹਨ ਕਿ ਮੁਸ਼ਕਿਲ ਸਮਿਆਂ ਵਿੱਚ ਸਾਨੂੰ ਇੱਕ ਦੂਜੇ ਦੇ ਨਾਲ ਖੜ੍ਹੇ ਰਹਿਣਾ ਚਾਹੀਦਾ ਹੈ।
