ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ‘ਤੇ ਅੱਜ ਵੀ ਲੱਗੇ ਵਿਸ਼ੇਸ਼ ਕੈਂਪ।

ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ‘ਤੇ ਅੱਜ ਵੀ ਲੱਗੇ ਵਿਸ਼ੇਸ਼ ਕੈਂਪ

ਵੋਟਰ ਇਨਿਊਮਰੇਸ਼ਨ ਫਾਰਮਾਂ ਦੀ ਇਕੱਤਰਤਾ ਅਤੇ ਡਿਜ਼ੀਟਾਈਜ਼ੇਸ਼ਨ ਦਾ ਕੰਮ ਜ਼ੋਰਾਂ ਤੇ: ਰਾਹੁਲ ਚਾਬਾ

ਜਿਲ੍ਹੇ ਵਿਚ ਵੱਖ ਵੱਖ ਥਾਵਾਂ ਤੇ ਯੋਗ ਵੋਟਰਾਂ ਵੱਲੋ ਆਪਣੇ ਇਨਿਊਮਰੇਸ਼ਨ ਫਾਰਮ ਜਮ੍ਹਾਂ ਕਰਵਾਏ

ਫ਼ਰੀਦਕੋਟ, 12 ਜੁਲਾਈ

ਪਰਵਿੰਦਰ ਸਿੰਘ ਕੰਧਾਰੀ
ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.-2026) ਤਹਿਤ ਅੱਜ ਦੂਜੇ ਦਿਨ ਜ਼ਿਲ੍ਹਾ ਫ਼ਰੀਦਕੋਟ ਦੇ ਸਮੂਹ ਪੋਲਿੰਗ ਸਟੇਸ਼ਨਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਵੱਲੋਂ ਵੋਟਰ ਇਨਿਊਮਰੇਸ਼ਨ ਫਾਰਮ ਪ੍ਰਾਪਤ ਕਰਨ, ਉਨ੍ਹਾਂ ਦੀ ਜਾਂਚ ਕਰਨ ਅਤੇ ਡਿਜ਼ੀਟਾਈਜ਼ੇਸ਼ਨ ਦਾ ਕੰਮ ਸੁਚਾਰੂ ਢੰਗ ਨਾਲ ਕੀਤਾ ਗਿਆ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਵਿਸ਼ੇਸ਼ ਕੈਂਪਾਂ ਦਾ ਮੰਤਵ ਹਰ ਯੋਗ ਵੋਟਰ ਦਾ ਇਨਿਊਮਰੇਸ਼ਨ ਫਾਰਮ ਸਮੇਂ ਸਿਰ ਪ੍ਰਾਪਤ ਕਰਕੇ ਵੋਟਰ ਸੂਚੀ ਨੂੰ ਹੋਰ ਸਹੀ, ਪਾਰਦਰਸ਼ੀ ਅਤੇ ਅੱਪਡੇਟ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਬੂਥਾਂ ‘ਤੇ ਫਾਰਮਾਂ ਦੀ ਡਿਜ਼ੀਟਾਈਜ਼ੇਸ਼ਨ ਦਾ ਕੰਮ ਮੁਕੰਮਲ ਹੋ ਚੁੱਕਾ ਹੈ, ਉੱਥੇ ਰਿਕਾਰਡ ਵਿੱਚ ਮੌਜੂਦ ਤਰੁੱਟੀਆਂ ਨੂੰ ਦੂਰ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ, ਜਦਕਿ ਬਾਕੀ ਬੂਥਾਂ ‘ਤੇ ਫਾਰਮਾਂ ਦੀ ਇਕੱਤਰਤਾ ਅਤੇ ਡਿਜ਼ੀਟਾਈਜ਼ੇਸ਼ਨ ਦਾ ਕੰਮ ਇੱਕੋ ਸਮੇਂ ਜਾਰੀ ਹੈ।
ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਕੈਂਪਾਂ ਦੇ ਸਫ਼ਲ ਸੰਚਾਲਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਸਹਿਯੋਗ ਲਈ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਸਮੁੱਚੀ ਪ੍ਰਕਿਰਿਆ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤੀ ਜਾ ਸਕੇ।
ਸ੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਯੋਗ ਵੋਟਰ ਅਜੇ ਤੱਕ ਆਪਣਾ ਇਨਿਊਮਰੇਸ਼ਨ ਫਾਰਮ ਜਮ੍ਹਾਂ ਨਹੀਂ ਕਰਵਾ ਸਕੇ ਸਨ, ਉਹਨਾਂ ਨੇ ਵੀ ਮਿਤੀ 12 ਜੁਲਾਈ ਨੂੰ ਆਪਣੇ ਨਜ਼ਦੀਕੀ ਪੋਲਿੰਗ ਸਟੇਸ਼ਨ ‘ਤੇ ਲਗਾਏ ਗਏ ਵਿਸ਼ੇਸ਼ ਕੈਂਪ ਵਿੱਚ ਪਹੁੰਚ ਕੇ ਆਪਣੇ ਇਨਿਊਮਰੇਸ਼ਨ ਫਾਰਮ ਜਮ੍ਹਾਂ ਕਰਵਾਏ।

Prince

Read Previous

ਇਲੋਨ ਮਸਕ ਬਣੇ ਦੁਨੀਆਂ ਦੇ ਪਹਿਲੇ ਖ਼ਰਬਪਤੀ, ਕਦੇ ਘਰ-ਘਰ ਜਾ ਕੇ ਚਾਕਲੇਟ ਵੇਚਣ ਵਾਲੇ ਮਸਕ ਆਖ਼ਰ ਇੰਨੇ ਅਮੀਰ ਕਿਵੇਂ ਬਣੇ

Leave a Reply

Your email address will not be published. Required fields are marked *