ਜ਼ਿਲੇ ‘ਚ 69 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
ਮਿਸ਼ਨ ਫਤਿਹ ਤਹਿਤ 13 ਕੋਰੋਨਾ ਮਰੀਜ਼ ਹੋਏ ਤੰਦਰੁਸਤ
ਅਫਵਾਹਾਂ ਦਾ ਖੰਡਨ ਕਰੋ-ਸਹਿਯੋਗ ਦਿਓ-ਡਾ.ਰਜਿੰਦਰ ਕੁਮਾਰ
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਨੂੰ ਕੋਰੋਨਾ ਮੁਕਤ ਕਰਨ ਦੇ ਮੰਤਵ ਤਹਿਤ ਚਲਾਏ ਮਿਸ਼ਨ ਫਤਿਹ ਦਾ ਸੁਨੇਹਾ ਘਰ-ਘਰ ਪਹੁੰਚਾਉਣ ਅਤੇ ਲੋਕਾਂ ਨੂੰ ਅਫਵਾਹਾਂ ਤੇ ਗਲਤ ਧਾਰਨਾਵਾਂ ਤੋਂ ਦੂਰ ਰਹਿ ਕੇ ਸਹਿਯੋਗ ਦੇਣ ਦੀ ਵਾਰ-ਵਾਰ ਅਪੀਲ ਕੀਤੀ ਜਾ ਰਹੀ ਹੈ।ਫਰੀਦਕੋਟ ਜ਼ਿਲੇ ਵਿੱਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਂਅ ਨਹੀ ਲੈ ਰਿਹਾ ਜੋ ਚਿੰਤਾ ਦਾ ਵਿਸ਼ਾ ਹੈ,ਕੋਰੋਨਾ ਨਿੱਤ-ਦਿਨ ਆਪਣੇ ਪੈਰ ਪਸਾਰਦਾ ਨਜ਼ਰ ਆ ਰਿਹਾ ਹੈ।ਕੋਰੋਨਾ ਦੀ ਰੋਕਥਾਮ ਤੇ ਨਿਯੰਤਰਣ ਲਈ ਡਿਪਟੀ ਕਮਿਸ਼ਨਰ ਫਰੀਦਕੋਟ ਵਿਮਲ ਕੁਮਾਰ ਸੇਤੀਆ ਆਈ.ਏ.ਐਸ ਅਤੇ ਸਿਵਲ ਸਰਜਨ ਡਾ.ਰਜਿੰਦਰ ਕੁਮਾਰ ਵੱਲੋਂ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।ਉਨਾਂ ਕਿਹਾ ਲਾਪਰਵਾਹੀ ਛੱਡ ਕੇ ਸੁਚੇਤ ਹੋਵੋ,ਇਸ ਬਿਮਾਰੀ ਨਾਲ ਗੰਭੀਰਤਾ ਨਾਲ ਨਿਜੱਠਣ ਦੀ ਲੋੜ ਹੈ,ਜੇ ਕਿਸੇ ਨੂੰ ਲੱਛਣ ਨਾ ਵੀ ਹੋਣ ਸ਼ੱਕ ਦੂਰ ਕਰਨ ਲਈ ਨੇੜੇ ਦੇ ਫਲੂ ਕਾਰਨਰ ਤੇ ਸ਼ੱਕ ਦੂਰ ਕਰਨ ਲਈ ਕੋਰੋਨਾ ਸੈਂਪਲ ਦੇ ਸਕਦਾ ਹੈ,ਸਿਹਤ ਵਿਭਾਗ ਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨਾ ਸਮੇ ਦੀ ਲੋੜ ਹੈ।ਡਾ.ਰਜਿੰਦਰ ਨੇ ਦੱਸਿਆ ਕਿ ਅੱਜ ਜ਼ਿਲੇ ਅੰਦਰ 69 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ,ਜਿੰਨਾਂ ਵਿੱਚ ਸਿਹਤ ਸੰਸਥਾ ਮੁਤਾਬਕ ਫਰੀਦਕੋਟ ਦੇ 30,ਕੋਟਕਪੂਰਾ ਦੇ 24,ਜੈਤੋ ਦੇ 12,ਬਾਜਾਖਾਨਾ ਦਾ 1,ਗੁਰੂ ਗੋਬਿੰਦ ਸਿੰਗ ਮੇਡੀਕਲ ਹਸਪਤਾਲ ਦੇ 2 ਕੋਰੋਨਾ ਮਰੀਜ਼ ਸ਼ਾਮਿਲ ਹੈ।ਜ਼ਿਲੇ ਅੰਦਰ ਐਕਟਿਵ ਕੇਸਾਂ ਦੀ ਗਿਣਤੀ ਹੁਣ 699 ਹੋ ਗਈ ਹੈ।ਅੱਜ ਤੱਕ ਜ਼ਿਲੇ ਵਿੱਚੋਂ 27703 ਕੋਰੋਨਾ ਸੈਂਪਲ ਇਕੱਤਰ ਕੀਤੇ ਜਾ ਚੁੱਕੇ ਹਨ ਜਿੰਨਾਂ ਵਿੱਚੋਂ 24472 ਰਿਪੋਰਟਾਂ ਨੈਗੇਟਿਵ ਆਈਆਂ ਹਨ ਜਦ ਕੇ 610 ਰਿਪੋਰਟਾਂ ਦੀ ਵਿਭਾਗ ਨੂੰ ਉਡੀਕ ਹੈ।ਜ਼ਿਲੇ ਵਿੱਚ ਕੁੱਲ ਕੋਰੋਨਾ ਮਾਮਲੇ 2038 ਹੋ ਗਏ ਹਨ ਜਦ ਕੇ 1297 ਵਿਅਕਤੀ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ ਤੇ ਬਿਲਕੁਲ ਤੰਦਰੁਸਤ ਹਨ। ਐਪੀਡਿਮੋਲੋਜਿਸਟ ਡਾ.ਵਿਕਰਮਜੀਤ ਸਿੰਘ ਅਤੇ ਮੀਡੀਆ ਇੰਚਾਰਜ ਕੋਵਿਡ-19 ਬੀ.ਈ.ਈ ਡਾ.ਪ੍ਰਭਦੀਪ ਸਿੰਘ ਚਾਵਲਾ ਨੇ ਦੱਸਿਆ ਕਿ ਕੋਰੋਨਾ ਤੋਂ ਬਚਾਅ ਸਬੰਧੀ ਜਾਗਰੁਕਤਾ ਸਰਗਰਮੀਆਂ ਤੇ ਸੈਂਪਲਿੰਗ ਤੇਜ ਕਰਨ ਲਈ ਵੱਖ-ਵੱਖ ਸਰਗਰਮੀਆਂ ਅਤੇ ਮੀਟਿੰਗਾਂ ਜਾਰੀ ਹਨ ।ਸਿਹਤ ਸੰਸਥਾਵਾਂ ਕੋਟਕਪੂਰਾ,ਜੈਤੋ,ਬਾਜਾਖਾਨਾ,ਸਾਦਿਕ ਅਤੇ ਫਰੀਦਕੋਟ ਵਿਖੇ ਸਥਾਪਿਤ ਫਲੂ ਕਾਰਨਰ ਵਿਖੇ ਸੈਂਪਲ ਇਕੱਤਰ ਕਰਕੇ ਲੈਬ ਨੂੰ ਜਾਂਚ ਲਈ ਭੇਜੇ ਜਾ ਰਹੇ ਹਨ।ਜ਼ਿਲੇ ਵਿੱਚ ਆਈਸੋਲੇਸ਼ਨ ਵਾਰਡ ਬਾਜਾਖਾਨਾ,ਸਾਦਿਕ ਅਤੇ ਫਰੀਦਕੋਟ ਵਿਖੇ ਸਥਾਪਿਤ ਕੀਤੇ ਗਏ ਹਨ,ਉਨਾਂ ਦੱਸਿਆ ਕਿ ਅੱਜ ਮਿਸ਼ਨ ਫਤਿਹ ਤਹਿਤ 13 ਵਿਅਕਤੀਆਂ ਨੂੰ ਕੋਰੋਨਾ ਤੋਂ ਤੰਦਰੁਸਤ ਹੋਏ ਹਨ,ਜ਼ਿਲੇ ਵਿੱਚ ਅੱਜ ਤੱਕ 32 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ,ਅੱਜ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 334 ਸ਼ੱਕੀ ਮਰੀਜ਼ਾਂ ਦੇ ਸੈਂਪਲ ਇਕੱਤਰ ਕੀਤੇ ਗਏ ਹਨ।ਜ਼ਿਲਾ ਨੋਡਲ ਅਫਸਰ ਕੋਵਿਡ-19 ਕਮ ਸਹਾਇਕ ਸਿਵਲ ਸਰਜਨ ਡਾ.ਮਨਜੀਤ ਕ੍ਰਿਸ਼ਨ ਭੱਲਾ ਅਤੇ ਆਈ.ਡੀ.ਐਸ.ਪੀ ਐਪੀਡਿਮੋਲੋਜਿਸਟ ਡਾ.ਅਨੀਤਾ ਚੌਹਾਨ ਨੇ ਦੱਸਿਆ ਕਿ ਪਾਜ਼ੀਟਿਵ ਆਏ ਕੇਸ ਦੇ ਸੰਪਰਕ ‘ਚ ਆਏ ਪਰਿਵਾਰਕ ਮੈਂਬਰ ਅਤੇ ਵਿਅਕਤੀਆਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਉਨਾਂ ਦੇ ਵੀ ਜਲਦ ਤੋਂ ਜਲਦ ਕੋਰੋਨਾ ਸੈਂਪਲ ਇਕੱਤਰ ਕਰਕੇ ਲੈਬ ਵਿੱਚ ਭੇਜੇ ਜਾ ਸਕਣ।
