ਫਰੀਦਕੋਟ ਜ਼ਿਲੇ ‘ਚ 1 ਕੋਰੋਨਾ ਮਰੀਜ਼ ਦੀ ਮੌਤ, 73 ਆਏ ਕੋਰੋਨਾ ਪਾਜ਼ੀਟਿਵ,ਐਕਟਿਵ ਕੇਸ 725
ਮਿਸ਼ਨ ਫਤਿਹ ਤਹਿਤ 45 ਕੋਰੋਨਾ ਮਰੀਜ਼ ਹੋਏ ਤੰਦਰੁਸਤ
ਬਾਜਾਖਾਨਾ,ਕੋਟਕਪੂਰਾ,ਜੈਤੋ,ਸਾਦਿਕ ਅਤੇ ਫਰੀਦਕੋਟ ਵਿਖੇ ਫਲੂ ਕਾਰਨਰ ਹਨ ਸਥਾਪਿਤ।
ਕੋਰੋਨਾ ਸਬੰਧੀ ਫੈਲਾਈਆਂ ਜਾ ਰਹੀਆਂ ਅਫਵਾਹਾਂ ਤੇ ਗਲਤ ਧਾਰਨਾਵਾਂ ਤੇ ਵਿਸ਼ਵਾਸ ਨਾ ਕਰਨ ਅਤੇ ਜਾਗਰੂਕ ਹੋ ਕੇ ਸਿਹਤ ਵਿਭਾਗ ਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਵਾਰ-ਵਾਰ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ। ਹੈ।ਫਰੀਦਕੋਟ ਜ਼ਿਲੇ ਵਿੱਚ ਕੋਰੋਨਾ ਦੀ ਚੇਨ ਵਿੱਚ ਰੋਜ਼ਾਨਾ ਹੋ ਰਿਹਾ ਵਾਧਾ ਚਿੰਤਾ ਵਿਸ਼ਾ ਹੈ।ਕੋਰੋਨਾ ਦੀ ਰੋਕਥਾਮ ਤੇ ਕੰਟਰੋਲ ਲਈ ਜ਼ਿਲੇ ਦੇ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਆਈ.ਏ.ਐਸ ਅਤੇ ਸਿਵਲ ਸਰਜਨ ਡਾ.ਰਜਿੰਦਰ ਕੁਮਾਰ ਵੱਲੋਂ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।ਉਨਾਂ ਕਿਹਾ ਇਹ ਸਮਾ ਲਾਪਰਵਾਹੀ ਛੱਡ ਕੇ ਜਾਗਰੂਕ ਹੋਣ ਅਤੇ ਦੂਸਰਿਆਂ ਨੂੰ ਜਾਗਰੂਕ ਕਰਨ ਦਾ ਹੈ,ਇਸ ਬਿਮਾਰੀ ਨਾਲ ਗੰਭੀਰਤਾ ਨਾਲ ਨਿਜੱਠਣ ਦੀ ਲੋੜ ਹੈ,ਸਾਰਿਆਂ ਦੇ ਸਹਿਯੋਗ ਨਾਲ ਹੀ ਕੋਰੋਨਾ ਤੇ ਕਾਬੂ ਪਾਇਆ ਜਾ ਸਕਦਾ ਹੈ,ਜੇ ਕਿਸੇ ਨੂੰ ਖਾਂਸੀ,ਜ਼ੁਕਾਮ,ਬੁਖਾਰ ਜਾਂ ਸਾਹ ਲੈਣ ਵਿੱਚ ਤਕਲੀਫ ਵਰਗੇ ਲੱਛਣ ਨਜ਼ਰ ਆ ਰਹੇ ਹਨ ਤਾਂ ਤੁਰੰਤ ਸਿਹਤ ਵਿਭਾਗ ਨਾਲ ਸੰਪਰਕ ਕਰੋ,ਜੇ ਕਿਸੇ ਵਿਅਕਤੀ ਵਿੱਚ ਲੱਛਣ ਦਿਖਾਈ ਨਹੀ ਵੀ ਦੇ ਰਹੇ ਤਾਂ ਵੀ ਉਹ ਸ਼ੱਕ ਦੂਰ ਕਰਨ ਲਈ ਨੇੜੇ ਦੇ ਫਲੂ ਕਾਰਨਰ ਤੇ ਕੋਰੋਨਾ ਸੈਂਪਲ ਦੇ ਸਕਦੇ ਹੈ,ਸਿਹਤ ਵਿਭਾਗ ਤੇ ਸਰਕਾਰ ਵੱਲੋਂ ਜਾਰੀ ਹਦਾਇਤਾ ਦੀ ਪਾਲਣਾ ਕਰਕੇ ਹੀ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ।ਡਾ.ਰਜਿੰਦਰ ਨੇ ਦੱਸਿਆ ਕਿ ਅੱਜ ਜ਼ਿਲੇ ਅੰਦਰ 73 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਜਿੰਨਾ ਵਿੱਚ ਸਿਹਤ ਸੰਸਥਾ ਜੇਤੋ ਦੇ 10,ਕੋਟਕਪੂਰਾ ਦੇ 14 ,ਫਰੀਦਕੋਟ ਦੇ 37,ਸਾਦਿਕ ਦੇ 5 ,ਬਾਜਾਖਾਨਾ ਦੇ 6 ਅਤੇ ਮਿਲਟਰੀ ਹਸਪਤਾਲ ਫਰੀਦਕੋਟ ਦਾ 1 ਸ਼ਾਮਿਲ ਹਨ,ਜ਼ਿਲੇ ਅੰਦਰ ਐਕਟਿਵ ਕੇਸਾਂ ਦੀ ਗਿਣਤੀ ਹੁਣ 725 ਹੋ ਗਈ ਹੈ ਜਦ ਕਿ ਅੱਜ ਲਾਜਪਤ ਨਗਰ ਕੋਟਕਪੂਰਾ ਦੇ 47 ਸਾਲਾ ਵਿਅਕਤੀ ਕੋਰੋਨਾ ਕਾਰਨ ਮੌਤ ਹੋ ਗਈ ਹੈ।ਅੱਜ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 375 ਸ਼ੱਕੀ ਮਰੀਜ਼ਾਂ ਦੇ ਕੋਰੋਨਾ ਸੈਂਪਲ ਇਕੱਤਰ ਕਰ ਲੈਬ ਵਿੱਚ ਭੇਜੇ ਗਏ ਹਨ।ਅੱਜ ਤੱਕ ਜ਼ਿਲੇ ਵਿੱਚ 28080 ਕੋਰੋਨਾ ਸੈਂਪਲ ਇਕੱਤਰ ਕੀਤੇ ਜਾ ਚੁੱਕੇ ਹਨ ਜਿੰਨਾਂ ਵਿੱਚੋਂ 24803 ਰਿਪੋਰਟਾਂ ਨੈਗੇਟਿਵ ਆਈਆਂ ਹਨ ਜਦ ਕੇ 572 ਰਿਪੋਰਟਾਂ ਦੀ ਵਿਭਾਗ ਨੂੰ ਉਡੀਕ ਹੈ।ਜ਼ਿਲੇ ਵਿੱਚ ਕੁੱਲ ਕੋਰੋਨਾ ਮਾਮਲੇ 2100 ਹੋ ਗਏ ਹਨ ਜਦ ਕੇ 1342 ਵਿਅਕਤੀ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ ਤੇ ਬਿਲਕੁਲ ਤੰਦਰੁਸਤ ਹਨ। ਐਪੀਡਿਮੋਲੋਜਿਸਟ ਡਾ.ਵਿਕਰਮਜੀਤ ਸਿੰਘ ਅਤੇ ਮੀਡੀਆ ਇੰਚਾਰਜ ਕੋਵਿਡ-19 ਬੀ.ਈ.ਈ ਡਾ.ਪ੍ਰਭਦੀਪ ਸਿੰਘ ਚਾਵਲਾ ਨੇ ਦੱਸਿਆ ਕਿ ਕੋਰੋਨਾ ਤੋਂ ਬਚਾਅ ਸਬੰਧੀ ਜਾਗਰੁਕਤਾ ਸਰਗਰਮੀਆਂ ਤੇ ਸੈਂਪਲਿੰਗ ਤੇਜ ਕਰਨ ਲਈ ਵੱਖ-ਵੱਖ ਸਰਗਰਮੀਆਂ ਅਤੇ ਮੀਟਿੰਗਾਂ ਜਾਰੀ ਹਨ ।ਸਿਹਤ ਸੰਸਥਾਵਾਂ ਕੋਟਕਪੂਰਾ,ਜੈਤੋ,ਬਾਜਾਖਾਨਾ,ਸਾਦਿਕ ਅਤੇ ਫਰੀਦਕੋਟ ਵਿਖੇ ਸਥਾਪਿਤ ਫਲੂ ਕਾਰਨਰ ਵਿਖੇ ਸੈਂਪਲ ਇਕੱਤਰ ਕਰਕੇ ਲੈਬ ਨੂੰ ਜਾਂਚ ਲਈ ਭੇਜੇ ਜਾ ਰਹੇ ਹਨ।ਜ਼ਿਲੇ ਵਿੱਚ ਆਈਸੋਲੇਸ਼ਨ ਵਾਰਡ ਬਾਜਾਖਾਨਾ,ਸਾਦਿਕ ਅਤੇ ਫਰੀਦਕੋਟ ਵਿਖੇ ਸਥਾਪਿਤ ਕੀਤੇ ਗਏ ਹਨ,ਉਨਾਂ ਦੱਸਿਆ ਕਿ ਅੱਜ ਮਿਸ਼ਨ ਫਤਿਹ ਤਹਿਤ 45 ਵਿਅਕਤੀਆਂ ਨੂੰ ਕੋਰੋਨਾ ਤੋਂ ਤੰਦਰੁਸਤ ਹੋਏ ਹਨ ਜਦ ਕਿ ਜ਼ਿਲੇ ਦੇ 33 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।ਜ਼ਿਲਾ ਨੋਡਲ ਅਫਸਰ ਕੋਵਿਡ-19 ਕਮ ਸਹਾਇਕ ਸਿਵਲ ਸਰਜਨ ਡਾ.ਮਨਜੀਤ ਕ੍ਰਿਸ਼ਨ ਭੱਲਾ ਅਤੇ ਐਪੀਡਿਮੋਲੋਜਿਸਟ ਡਾ.ਅਨੀਤਾ ਚੌਹਾਨ ਨੇ ਕਿਹਾ ਕਿ ਪਾਜ਼ੀਟਿਵ ਆਏ ਵਿਅਕਤੀ ਵਿਭਾਗ ਨੂੰ ਆਪਣੇ ਸੰਪਰਕ ‘ਚ ਆਏ ਪਰਿਵਾਰਕ ਮੈਂਬਰ,ਰਿਸ਼ਤੇਦਾਰਾਂ ਅਤੇ ਵਿਅਕਤੀਆਂ ਸਬੰਧੀ ਸਹੀ ਜਾਣਕਾਰੀ ਮੁਹੱਈਆ ਕਰਵਾਉਣ ਤਾਂ ਜੋ ਉਨਾਂ ਦੇ ਵੀ ਜਲਦ ਤੋਂ ਜਲਦ ਕੋਰੋਨਾ ਸੈਂਪਲ ਇਕੱਤਰ ਕਰਕੇ ਲੈਬ ਵਿੱਚ ਭੇਜੇ ਜਾ ਸਕਣ।ਉਨਾਂ ਸਾਰਿਆਂ ਨੂੰ ਆਪਣੇ ਮੋਬਾਇਲ ਵਿੱਚ ਕੋਵਾ ਪੰਜਾਬ ਐਪ ਡਾਊਨਲੋਡ ਕਰਨ ਦੀ ਸਲਾਹ ਵੀ ਦਿੱਤੀ ਤਾਂ ਕੇ ਕੋਰੋਨਾ ਸਬੰਧੀ ਸਹੀ ਜਾਣਕਾਰੀ,ਅੰਕੜੇ ਅਤੇ ਹੋਰ ਸੁਵਿਧਾਵਾਂ ਪ੍ਰਾਪਤ ਕੀਤੀਆਂ ਜਾ ਸਕਣ।ਵਧੇਰੇ ਜਾਣਕਾਰੀ ਲਈ ਟੋਲ ਫਰੀ ਹੈਲਪ ਲਾਈਨ ਨੰਬਰ 104 ਜਾਂ ਕੰਟਰੋਲ ਰੂਮ ਨੰਬਰ 01639-250947 ਤੇ ਸੰਪਰਕ ਕੀਤਾ ਜਾ ਸਕਦਾ ਹੈ।
