ਡਿਪਟੀ ਕਮਿਸ਼ਨਰ ਵੱਲੋਂ ਮਗਨਰੇਗਾ,ਘਰ ਘਰ ਰੋਜ਼ਗਾਰ ਅਤੇ ਸਕਿੱਲ ਡਿਵੈਲਪਮੈਂਟ ਦੇ ਕੰਮਾਂ ਦੀ ਸਮੀਖਿਆ

ਡਿਪਟੀ ਕਮਿਸ਼ਨਰ ਵੱਲੋਂ ਮਗਨਰੇਗਾ,ਘਰ ਘਰ ਰੋਜ਼ਗਾਰ ਅਤੇ ਸਕਿੱਲ ਡਿਵੈਲਪਮੈਂਟ ਦੇ ਕੰਮਾਂ ਦੀ ਸਮੀਖਿਆ
ਅਧਿਕਾਰੀਆਂ ਨੂੰ ਹੋਏ ਕੰਮਾਂ ਦੇ ਵਰਤੋਂ ਸਰਟੀਫਿਕੇਟ ਜਲਦੀ ਜਮਾਂ ਕਰਵਾਉਣ ਦੀ ਹਦਾਇਤ

ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 5 ਨਵੰਬਰ- ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਵੱਲੋਂ ਜਿ਼ਲੇ੍ਹ ਵਿਚ ਚਲ ਰਹੇ ਮਗਨਰੇਗਾ ਦੇ ਕੰਮਾਂ ਦੀ ਵਿਸਥਾਰ ਸਹਿਤ ਜਾਣਕਾਰੀ ਲੈਣ,ਮਿਸ਼ਨ ਘਰ ਘਰ ਰੋਜ਼ਗਾਰ ਤੇ ਕਾਰੋਬਾਰ ਅਧੀਨ ਰੋਜ਼ਗਾਰ ਮੇਲਿਆ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਸਬੰਧੀ ਰਿਵਿਊ ਕਰਨ ਅਤੇ ਸਕਿੱਲ ਡਿਵੈਲਪਮੈਂਟ ਆਦਿ ਬਾਰੇ ਜਾਣਕਾਰੀ ਲੈਣ ਲਈ ਜਿ਼ਲੇ੍ਹ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ  ਗੁਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ(ਵਿ) ਸ ਼ਪ੍ਰੀਤ ਮਹਿੰਦਰ ਸਿੰਘ ਸਹੋਤਾ,ਐਸ ਡੀ ਐਮ ਫਰੀਦਕੋਟ ਮੈਡਮ ਪੂਨਮ ਸਿੰਘ, ਐਸ ਡੀ ਐਮ ਕੋਟਕਪੂਰਾ ਮੇਜਰ ਅਮਿਤ ਸਰੀਨ, ਐਸ ਡੀ ਐਮ ਜੈਤੋ ਡਾ ਮਨਦੀਪ ਕੌਰ ਵਿਸੇ਼ਸ ਤੌਰ ਤੇ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਦੇ ਨੌਜਵਾਨਾਂ ਨੂੰ ਘਰ ਘਰ ਰੋਜ਼ਗਰ ਪਹੁੰਚਾਉਣ ਲਈ ਚਲਾਏ ਜਾ ਰਹੇ ਮਿਸ਼ਨ ਤਹਿਤ ਵੱਧ ਤੋਂ ਵੱਧ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵੱਧ ਤੋਂ ਵੱਧ ਰੋਜ਼ਗਾਰ ਮੇਲੇ ਲਗਾਏ ਜਾਣ ਅਤੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਵੱਖ ਵੱਖ ਕੰਪਨੀਆਂ ਵਿਚ ਨੌਕਰੀਆਂ ਜਾਂ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਬੈਂਕਾਂ ਤੋਂ ਆਸਾਨ ਕਿਸ਼ਤਾਂ ਤੇ ਸਬਸਿਡੀ ਦੁਆਈ ਜਾਵੇ। ਮਗਨਰੇਗਾ ਦੇ ਕੰਮਾਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਮਗਨਰੇਗਾ, ਸਮਾਰਟ ਵਿਲੇਜ਼ ਸਕੀਮ ਆਦਿ ਕੰਮਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਉਨ੍ਹਾਂ ਸਮੂਹ ਬੀ ਼ਡੀ ਼ਪੀ ਼ਓਜ ਨੂੰ ਹਦਾਇਤ ਕੀਤੀ ਕਿ ਮਗਨਰੇਗਾ ਸਕੀਮ ਤਹਿਤ ਲੇਬਰ ਦੇ ਵੱਧ ਤੋਂ ਵੱਧ ਕੰਮ ਕਰਵਾਏ ਜਾਣ ਅਤੇ ਮਿੱਥੇ ਟੀਚੇ ਨੂੰ ਪੂਰਾ ਕਰਕੇ ਲੋੜੀਂਦੇ ਲੋਕਾਂ ਨੂੰ ਰੋਜ਼ਗਾਰ ਦਿੱਤਾ ਜਾਵੇ।ਉਨ੍ਹਾਂ ਮਗਨਰੇਗਾ ਦੇ ਅਧੂਰੇ ਪਏ ਕੰਮਾਂ ਜਿਵੇਂ ਕਿ ਖੇਡ ਮੈਦਾਨ, ਨਮੂਨੇ ਦੇ ਛੱਪੜ ਅਤੇ ਹੋਰ ਕੰਮਾਂ ਨੂੰ ਮਿੱਥੇ ਸਮੇਂ ਵਿੱਚ ਪੂਰਾ ਕਰਨ ਦੀ ਹਦਾਇਤ ਕੀਤੀ।ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਹੋ ਚੁੱਕੇ ਕੰਮਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾਂ ਕਰਵਾਏ ਜਾਣ। ਉਨ੍ਹਾਂ ਸਕਿੱਲ ਡਿਵੈਲਪਮੈਂਟ ਸਕੀਮ ਤਹਿਤ ਨੌਜਵਾਨਾਂ ਨੂੰ ਕਿੱਤਾਮੁੱਖੀ ਸਿਖਲਾਈ ਦੇਣ ਦੇ ਕੰਮਾਂ ਦੀ ਵੀ ਸਮੀਖਿਆ ਕੀਤੀ।
ਇਸ ਮੌਕੇ ਜਿ਼ਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਮੈਡਮ ਬਲਜੀਤ ਕੌਰ, ਬੀ ਡੀ ਪੀ ਓ ਫਰੀਦਕੋਟ ਸ ਹਰਜੀਤ ਸਿੰਘ, ਬੀ ਡੀ ਪੀ ਓ ਜੈਤੋ ਮੈਡਮ ਨੀਰੂ ਗਰਗ , ਕਾਰੋਬਾਰ ਬਿਊਰੋ ਇੰਚਾਰਜ ਸ ਹਰਮੇਸ਼ ਕੁਮਾਰ, ਪਲੇਸਮੈਂਟ ਅਫਸਰ ਮੈਡਮ ਨੀਤੂ ਅਤੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ। 

Prince

Read Previous

ਡਿਪਟੀ ਕਮਿਸ਼ਨਰ ਫੇਸਬੁੱਕ ਲਾਈਵ ਰਾਹੀਂ ਜਿਲਾ ਵਾਸੀਆਂ ਨਾਲ ਹੋਏ ਰੂ-ਬ-ਰੂ

Read Next

ਸੇਵ ਹਿਊਮੈਨਿਟੀ ਫਾਊਂਡੇਸ਼ਨ ਵੱਲੋਂ ਲੋੜਵੰਦ ਪਰਿਵਾਰ ਨੂੰ ਦੁਕਾਨ ਤਿਆਰ ਕਰਕੇ ਸੌਂਪੀਆਂ

Leave a Reply

Your email address will not be published. Required fields are marked *