ਕਿਸਾਨ 14 ਦਸੰਬਰ ਨੂੰ ਭੁੱਖ ਹੜਤਾਲ ’ਤੇ ਜਾਣਗੇ।

ਕਿਸਾਨ ਆਗੂਆਂ ਨੇ ਕਿਹਾ ਯੂਨੀਅਨ ਆਗੂ 14 ਦਸੰਬਰ ਨੂੰ ਭੁੱਖ ਹੜਤਾਲ ’ਤੇ ਜਾਣਗੇ।

ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ‘ਚ ਦੇਸ਼ ਭਰ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ 17ਵੇਂ ਦਿਨ ਵੀ ਜਾਰੀ ਹੈ। ਪੰਜਾਬ-ਹਰਿਆਣਾ ਤੇ ਹੋਰ ਸੂਬਿਆਂ ਤੋਂ ਕਿਸਾਨ ਦਿੱਲੀ ਦੇ ਵੱਖ-ਵੱਖ ਬਾਰਡਰਾਂ ‘ਤੇ ਡਟੇ ਹੋਏ ਹਨ। ਖੇਤੀ ਕਾਨੂੰਨਾਂ ਨੂੰ ਲੈ ਕੇ ਕੋਈ ਹੱਲ ਨਾ ਨਿਕਲਣ ਦੇ ਰੋਸ ਵਜੋਂ ਪੰਜਾਬ ਦੇ ਕਿਸਾਨਾਂ ਦੀਆਂ ਦਿੱਲੀ ਵੱਲ ਵਹੀਰਾਂ ਲਗਾਤਾਰ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਕੇਂਦਰ ਦੇ ਕਾਨੂੰਨ ਇਸ ਵੇਲੇ ਕਾਨੂੰਨਾਂ ਤੋਂ ਜ਼ਿਆਦਾ ਕੇਂਦਰ ਤੇ ਕਿਸਾਨਾਂ ਦੀ ਮੁੱਛ ਦਾ ਸਵਾਲ ਬਣੇ ਹੋਏ ਜਾਪਦੇ ਹਨ। ਕਿਸਾਨਾਂ ਨੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ।

14 ਦਸੰਬਰ ਨੂੰ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 5 ਤੱਕ ਭੁੱਖ ਹੜਤਾਲ ਹੋਵੇਗੀ। ਇਸ ਦੇ ਇਲਾਵਾ ਕਿਸਾਨ ਆਗੂਆਂ ਨੇ ਕਿਹਾ ਕਿ 14 ਦਸੰਬਰ ਨੂੰ ਸਾਰੇ ਦੇਸ਼ ‘ਚ ਡਿਪਟੀ ਕਮਿਸ਼ਨਰ ਦੇ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਮਹਿਲਾਵਾਂ ਨੂੰ ਧਰਨੇ ਵਿੱਚ ਸ਼ਾਮਲ ਕੀਤਾ ਜਾਵੇਗਾ। ਸਰਕਾਰ ਵੱਲੋਂ ਉਨ੍ਹਾਂ ਨੂੰ ਮੁੜ ਗੱਲਬਾਤ ਲਈ ਅਜੇ ਤੱਕ ਕੋਈ ਲਿਖਤੀ ਸੱਦਾ ਪੱਤਰ ਨਹੀਂ ਮਿਲੀ ,ਜਦ ਮਿਲਿਆ ਤਾਂ ਵਿਚਾਰ ਕੀਤਾ ਜਾਵੇਗਾ।

Prince

Read Previous

ਦਿੱਲੀ ‘ਚ ਫਿਰ ਆਇਆ ਕੋਰੋਨਾ, 24 ਘੰਟਿਆਂ ‘ਚ 131 ਲੋਕਾਂ ਦੀ ਮੌਤ

Read Next

Pensioners can submit life certificates till Feb 28: Union Minister Jitendra Singh

Leave a Reply

Your email address will not be published. Required fields are marked *