ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਭਾਰਤੀਆਂ ਸਮੇਤ ਵਿਸ਼ਵ ਦੇ ਪੇਸ਼ੇਵਰ ਲੋਕਾਂ ਨੂੰ ਇੱਕ ਵੱਡੀ ਖ਼ਬਰ ਦਿੱਤੀ ਹੈ। ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਇੱਕ ਹੋਰ ਫੈਸਲੇ ਨੂੰ ਪਲਟ ਦਿੱਤਾ ਹੈ। ਅਮਰੀਕੀ ਰਾਸ਼ਟਰਪਤੀ ਨੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੁਆਰਾ ਆਲਮੀ ਮਹਾਂਮਾਰੀ ਦੌਰਾਨ ਗ੍ਰੀਨ ਕਾਰਡ ਜਾਰੀ ਕਰਨ ‘ਤੇ ਲੱਗੀ ਰੋਕ ਹਟਾ ਦਿੱਤੀ ਹੈ। ਵਕੀਲਾਂ ਨੇ ਕਿਹਾ ਕਿ ਇਹ ਅਮਰੀਕਾ ਵਿੱਚ ਜਾਇਜ਼ ਇਮੀਗ੍ਰੇਸ਼ਨ ਰੋਕ ਰਹੀ ਹੈ। ਬਾਈਡਨ ਦੀ ਘੋਸ਼ਣਾ ਤੋਂ ਹਜ਼ਾਰਾਂ ਭਾਰਤੀ ਕਾਮਿਆਂ ਨੂੰ ਲਾਭ ਹੋਣ ਦੀ ਉਮੀਦ ਹੈ।
ਇਸ ਤੋਂ ਪਹਿਲਾਂ, ਡੋਨਾਲਡ ਟਰੰਪ ਨੇ ਪਿਛਲੇ ਸਾਲ ਕੋਰੋਨਾ ਵਾਇਰਸ ਕਾਰਨ ਵੱਧ ਰਹੀ ਬੇਰੁਜ਼ਗਾਰੀ ਦਾ ਹਵਾਲਾ ਦਿੰਦੇ ਹੋਏ 2020 ਦੇ ਅੰਤ ਤੱਕ ਗ੍ਰੀਨ ਕਾਰਡ ਜਾਰੀ ਕਰਨ ‘ਤੇ ਪਾਬੰਦੀ ਲਗਾ ਦਿੱਤੀ ਸੀ, ਜਿਸ ਨੂੰ ਉਸਨੇ 31 ਦਸੰਬਰ ਨੂੰ ਮਾਰਚ ਦੇ ਅੰਤ ਤੱਕ ਵਧਾ ਦਿੱਤਾ ਸੀ।ਬਿਡੇਨ ਨੇ ਬੁੱਧਵਾਰ ਨੂੰ ਕਿਹਾ ਕਿ ਜਾਇਜ਼ ਇਮੀਗ੍ਰੇਸ਼ਨ ਨੂੰ ਰੋਕਣਾ ‘ਸੰਯੁਕਤ ਰਾਜ ਦੇ ਹਿੱਤ ਵਿੱਚ ਨਹੀਂ ਸੀ’।
