ਲਾਠੀਚਾਰਜ ਦੌਰਾਨ ਰਿਹਾਸਤ ‘ਚ ਲਏ ਕਿਸਾਨ ਰਿਹਾਅ ਹੋਣ ਤੋਂ ਬਾਅਦ ਖੋਲ੍ਹੇ ਗਏ ਸੜਕ ਜਾਮ

ਭਾਰਤੀ ਕਿਸਾਨ ਯੂਨੀਅਨ ਚਢੂਨੀ ਦੇ ਪ੍ਰਧਾਨ ਅਤੇ ਸੰਯੁਕਤ ਮੋਰਚਾ ਆਗੂ ਗੁਰਨਾਮ ਸਿੰਘ ਚਢੂਨੀ ਨੇ ਸ਼ਨੀਵਾਰ ਦੇਰ ਰਾਤ ਇਹ ਜਾਣਕਾਰੀ ਮੀਡੀਆ ਨੂੰ ਦਿੱਤੀ।

ਉਨ੍ਹਾਂ ਦੱਸਿਆ ਕਿ 11 ਕਿਸਾਨਾਂ ਦੀ ਰਿਹਾਈ ਤੋਂ ਬਾਅਦ ਜਾਮ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ।

ਕਰਨਾਲ ਵਿੱਚ ਸ਼ਨੀਵਾਰ ਨੂੰ ਕਿਸਾਨਾਂ ਉੱਤੇ ਪੁਲਿਸ ਨੇ ਲਾਠੀਚਾਰਜ ਕੀਤਾ ਸੀ। ਇਹ ਲਾਠੀਚਾਰਜ ਬਸਤਾੜਾ ਟੋਲ ਪਲਾਜ਼ਾ ਵਿਖੇ ਹੋਇਆ ਸੀ।

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਆਉਣ ਵਾਲੀਆਂ ਪੰਚਾਇਤੀ ਚੋਣਾਂ ਲਈ ਵਿਧਾਇਕਾਂ ਤੇ ਮੰਤਰੀਆਂ ਨਾਲ ਕਰਨਾਲ ਵਿੱਚ ਮੀਟਿੰਗ ਰੱਖੀ ਗਈ ਸੀ।

ਕਿਸਾਨ ਇਸੇ ਮੀਟਿੰਗ ਦਾ ਵਿਰੋਧ ਕਰਨ ਲਈ ਕਰਨਾਲ ਦੇ ਬਸਤਾੜਾ ਟੋਲ ਪਲਾਜ਼ਾ ਉੱਤੇ ਇਕੱਠੇ ਹੋਏ ਸਨ।

ਪੁਲਿਸ ਨੇ ਕਿਸਾਨਾਂ ਨੂੰ ਖਦੇੜਨ ਦੇ ਲਈ ਪਹਿਲਾਂ ਚੇਤਾਵਨੀ ਦਿੱਤੀ ਤੇ ਉਸ ਮਗਰੋਂ ਲਾਠੀਚਾਰਜ ਕੀਤਾ। ਇਸ ਲਾਠੀਚਾਰਜ ਵਿੱਚ ਕਈ ਕਿਸਾਨਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਲਾਠੀਚਾਰਜ ਦੌਰਾਨ ਕੁਝ ਗੱਡੀਆਂ ਦੇ ਸ਼ੀਸ਼ੇ ਵੀ ਟੁੱਟੇ।

Prince

Read Previous

Diabetes : Silent killer ਹੈ ਡਾਇਬਟੀਜ਼, ਇਨ੍ਹਾਂ 7 ਚੀਜ਼ਾਂ ਨਾਲ ਬਲੱਡ ਸ਼ੂਗਰ ਹੋਵੇਗੀ ਨੈਚੁਰਲੀ ਕੰਟਰੋਲ

Read Next

ਸੁਖਬੀਰ ਬਾਦਲ ਨੇ ਆਪਣੀ 100 ਦਿਨਾ ਯਾਤਰਾ ਕੀਤੀ ਮੁਲਤਵੀ

Leave a Reply

Your email address will not be published. Required fields are marked *