ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕੌਮੀ ਪੋਸ਼ਣ ਹਫ਼ਤਾ ਮਨਾਇਆ ਗਿਆ
ਫਰੀਦਕੋਟ 10 ਸਤੰਬਰ ( ਪਰਵਿੰਦਰ ਸਿੰਘ ਕੰਧਾਰੀ ) ਕ੍ਰਿਸ਼ੀ ਵਿਗਿਆਨ ਕੇਂਦਰ, ਫਰੀਦਕੋਟ ਵੱਲੋਂ ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਫ਼ਰੀਦਕੋਟ ਦੇ ਸਹਿਯੋਗ ਨਾਲ ਕੌਮੀ ਪੋਸ਼ਣ ਹਫ਼ਤਾ ਮਨਾਇਆ ਗਿਆ। ਇਸ ਦੌਰਾਨ ਪੌਸ਼ਟਿਕ ਖੁਰਾਕ ਸਬੰਧੀ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ ਜਿਸ ਵਿੱਚ 50 ਲੜਕੀਆਂ ਨੇ ਭਾਗ ਲਿਆ। ਲੜਕੀਆਂ ਨੇ ਬਹੁਤ ਮਿਹਨਤ ਨਾਲ ਸੁੰਦਰ ਅਤੇ ਪੋਸ਼ਣ ਸਬੰਧੀ ਸੁਨੇਹਾ ਦਿੰਦੇ ਪੋਸਟਰ ਤਿਆਰ ਕੀਤੇ। ਕੇ.ਵੀ.ਕੇ. ਦੀ ਟੀਮ ਡਾ. ਰਾਕੇਸ਼ ਕੁਮਾਰ, ਪ੍ਰੋਫ਼ੈਸਰ (ਐਗਰੀ. ਇੰਜੀ.), ਡਾ. ਕਰਮਜੀਤ ਕੌਰ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਅਤੇ ਮੈਡਮ ਨਵਦੀਪ ਕੌਰ ਵੱਲੋਂ ਪੋਸਟਰਾਂ ਦਾ ਮੁਲਾਂਕਣ ਕੀਤਾ ਗਿਆ ਜਿਸ ਤਹਿਤ 6 ਵਧੀਆ ਪੋਸਟਰ ਚੁਣੇ ਗਏ।
ਇਸ ਮੌਕੇ ਡਾ. ਕਰਮਜੀਤ ਕੌਰ ਨੇ ਸਿਖਿਆਰਥੀਆਂ ਨੂੰ ਸੰਤੁਲਿਤ ਖੁਰਾਕ ਰਾਹੀਂ ਲੜਕੀਆਂ ਵਿੱਚ ਅਨੀਮੀਆ (ਖੁਨ ਦੀ ਘਾਟ) ਦੀ ਰੋਕਥਾਮ ਅਤੇ ਖੁਰਾਕ ਸਬੰਧੀ ਚੰਗੀਆਂ ਆਦਤਾਂ ਅਪਨਾਉਣ ਬਾਰੇ ਜਾਣਕਾਰੀ ਦਿੱਤੀ ।ਡਾ. ਰਾਕੇਸ਼ ਕੁਮਾਰ ਨੇ ਕਿ੍ਰਸ਼ੀ ਵਿਗਿਆਨ ਕੇਂਦਰ ਦੀਆਂ ਗਤੀਵਿਧੀਆਂ ਸਬੰਧੀ ਜਾਣਕਾਰੀ ਦਿੱਤੀ ਅਤੇ ਬੱਚਿਆ ਨੂੰ ਜ਼ੰਕ ਫ਼ੂਡ ਦੀ ਬਜਾਇ ਪੌਸ਼ਟਿਕ ਭੋਜਨ ਖਾਣ ਲਈ ਪ੍ਰੇਰਿਤ ਕੀਤਾ।ਸਕੂਲ ਦੇ ਪਿੰ੍ਰਸੀਪਲ ਭੁਪਿੰਦਰ ਸਿੰਘ ਬਰਾੜ ਨੇ ਲੜਕੀਆਂ ਦੀ ਹੌਸਲਾ ਅਫ਼ਜ਼ਾਈ ਕਰਦੇ ਹੋਏ ਕਿਹਾ ਕਿ ਤੰਦਰੁਸਤ ਸਰੀਰ ਹੀ ਅਣਮੁੱਲਾ ਧਨ ਹੈ ਇਸ ਲਈ ਸਾਨੂੰ ਰਿਸ਼ਟ-ਪੁਸ਼ਟ ਰਹਿਣ ਲਈ ਪੌਸ਼ਟਿਕ ਖੁਰਾਕ ਜ਼ਰੂਰੀ ਹੈ।ਅੰਤ ਵਿੱਚ ਪਹਿਲੇ ਤਿੰਨ ਸਥਾਨਾਂ ਤੇ ਰਹਿਣ ਵਾਲੇ ਵਿਦਿਆਰਥਣਾਂ ਨੂੰ ਯਾਦਗਾਰੀ ਚਿੰਨ ਦਿੱਤੇ ਗਏ ਅਤੇ ਹੋਰ ਤਿੰਨ ਵਿਦਿਆਰਥਣਾਂ ਨੂੰ ਹੌਸਲਾ ਅਫ਼ਜ਼ਾਈ ਇਨਾਮ ਦਿੱਤੇ ਗਏ ।ਇਸ ਪ੍ਰੋਗਰਾਮ ਦੌਰਾਨ ਸਕੂਲ ਅਧਿਆਪਕਾ ਗੁਰਮੀਤ ਕੌਰ, ਹੋਮ ਸਾਇੰਸ ਲੈਕਚਰਾਰ ਅਤੇ ਮੈਡਮ ਕਰਮਜੀਤ ਕੌਰ, ਹੋਮ ਸਾਇੰਸ ਮਿਸਟ੍ਰੈਸ ਨੇ ਅਹਿਮ ਭੂਮਿਕਾ ਨਿਭਾਈ।
