UP ਸਰਕਾਰ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੀ ਚਿੱਠੀ, ਕਿਸੇ ਵੀ ਵਿਅਕਤੀ ਨੂੰ ਲਖੀਮਪੁਰ ਨਾ ਜਾਣ ਦਿੱਤਾ ਜਾਵੇ

ਚੰਡੀਗੜ੍ਹ : ਉੱਤਰ ਪ੍ਰਦੇਸ਼ ਸਰਕਾਰ ਨੇ ਪੰਜਾਬ ਦੇ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਅਤੇ ਗ੍ਰਹਿ ਸਕੱਤਰ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਪੰਜਾਬ ਵਿੱਚੋਂ ਕਿਸੇ ਵੀ ਵਿਅਕਤੀ ਨੂੰ ਲਖੀਮਪੁਰ ਖੀਰੀ ਨਾ ਆਉਣ ਦਿੱਤਾ ਜਾਵੇ। ਤਰੁਨ ਗਾਬਾ ਸਕੱਤਰ ਯੂਪੀ ਪ੍ਰਸ਼ਾਸਨ ਨੇ ਕਿਹਾ ਕਿ ਲਖੀਮਪੁਰ ਖੇੜੀ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਕੀਤੀ ਗਈ ਹੈ। ਉਨ੍ਹਾਂ ਦੋਵਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਕੋਈ ਵੀ ਪੰਜਾਬੀ ਲਖੀਮਪੁਰ ਖੇੜੀ ਨਾ ਆਵੇ।

ਇਸ ਤੋਂ ਪਹਿਲਾਂ ਉੱਤਰ ਪ੍ਰਦੇਸ਼ ਦੇ ਵਧੀਕ ਮੁੱਖ ਸਕੱਤਰ ਅਵਨੀਸ਼ ਅਵਸਥੀ ਨੇ ਲਖਨਊ ਹਵਾਈ ਅੱਡੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੂੰ ਚਿੱਠੀ ਲਿਖੀ ਅਤੇ ਪੰਜਾਬ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਹਵਾਈ ਅੱਡੇ ‘ਤੇ ਉਤਰਨ ਦੀ ਇਜਾਜ਼ਤ ਨਾ ਦੇਣ ਲਈ ਕਿਹਾ ਗਿਆ ਹੈ। ਉੱਤਰ ਪ੍ਰਦੇਸ਼ ਚੋਣਾਂ ਲਈ ਕਾਂਗਰਸ ਦੇ ਇੰਚਾਰਜ ਬਣਾਏ ਗਏ ਬਘੇਲ ਅਤੇ ਸੁਖਜਿੰਦਰ ਸਿੰਘ ਰੰਧਾਵਾ ਲਖੀਮਪੁਰ ਖੀਰੀ ਜਾਣ ਲਈ ਸੂਬੇ ਵਿੱਚ ਪਹੁੰਚਣ ਵਾਲੇ ਸਨ।

Prince

Read Previous

Bhai Surinder Singh Jodhpuri passes away

Read Next

ਲਖੀਮਪੁਰ ਖੀਰੀ ਘਟਨਾ – ਕਿਸਾਨਾਂ ਅਤੇ ਪ੍ਰਸ਼ਾਸਨ ਵਿਚਕਾਰ ਬਣੀ ਸਹਿਮਤੀ, 45 ਲੱਖ ਵਿੱਤੀ ਸਹਾਇਤਾ ਵਜੋਂ ਦਿੱਤੇ ਜਾਣਗੇ।

Leave a Reply

Your email address will not be published. Required fields are marked *