ਮੋਜੂਦਾ ਆਪ ਸਰਕਾਰ ਬਿਜਲੀ ਸਪਲਾਈ ਦੇਣ ਤੋ ਅਸਮਰਥ – ਐਡਵੋਕੇਟ ਭੂਸ਼ਣ ਬਾਂਸਲ

ਮੋਜੂਦਾ ਆਪ ਸਰਕਾਰ ਬਿਜਲੀ ਸਪਲਾਈ ਦੇਣ ਤੋ ਅਸਮਰਥ – ਐਡਵੋਕੇਟ ਭੂਸ਼ਣ ਬਾਂਸਲ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 29 ਅਪ੍ਰੈਲ – ਪੰਜਾਬ ਦੇ ਲੋਕਾਂ ਨੂੰ ਨਿਰਵਿਘਨ ਤੇ ਮੁਫਤ ਬਿਜਲੀ ਦੇਣ ਦੇ ਵੱਡੇ ਵੱਡੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਕਾਰਜਕਾਲ ਦੇ ਸ਼ੁਰੂਆਤੀ ਦੌਰ ਵਿੱਚ ਹੀ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਵਿੱਚ ਅਸਫਲ ਰਹੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਜਿਲ੍ਹਾ ਜਰਨਲ ਸੈਕਟਰੀ ਐਡਵੋਕੇਟ ਭੂਸਣ ਬਾਂਸਲ ਨੇ ਕੀਤਾ। ਉਨ੍ਹਾਂ ਨੇ ਕਿਹਾ ਅੱਤ ਦੀ ਗਰਮੀ ਵਿੱਚ ਬਿਜਲੀ ਦੇ ਲੰਮੇ ਲੰਮੇ ਲੱਗ ਰਹੇ ਕੱਟਾਂ ਨੇ ਹਰ ਵਰਗ ਦਾ ਜੀਣਾ ਮੁਹਾਲ ਕੀਤਾ ਹੋਇਆ ਹੈ। ਐਡਵੋਕੇਟ ਭੂਸ਼ਣ ਬਾਂਸਲ ਨੇ ਅੱਗੇ ਕਿਹਾ ਬਿਜਲੀ ਸਪਲਾਈ ਲਈ ਅਗਾਊਂ ਪ੍ਰਬੰਧ ਕਰਨ ਵਿੱਚ ਮਾਨ ਸਰਕਾਰ ਫੇਲ੍ਹ ਸਾਬਤ ਹੋਈ ਹੈ।

Prince

Read Previous

ਪਿ੍ੰਸੀਪਲ ਡਾ: ਪਰਮਿੰਦਰ ਸਿੰਘ ਨੂੰ ਸਨਮਾਨਿਤ ਕੀਤਾ

Read Next

ਜੇਲ ਕੈਦੀਆਂ ਨੂੰ ਇੰਡਕਸ਼ਨ ਕਿੱਟਾਂ ਤਕਸੀਮ

Leave a Reply

Your email address will not be published. Required fields are marked *