ਪੰਜਾਬ ਦੇ ਅੰਦਰ ਫ਼ੈਲੀ ਲੰਪੀ ਸਕਿਨ ਬਿਮਾਰੀ ਦੇ ਕਾਰਨ ਨੂੰ ਲੈ ਕੇ ਜਿਥੇ ਸਰਕਾਰ ਦੇ ਵਲੋਂ ਪਸ਼ੂਆਂ ਨੂੰ ਵੈਸਕੀਨ ਲਗਾਉਣ ਦੀ ਮੁਹਿੰਮ ਵਿੱਢੀ ਹੋਈ ਹੈ, ਉਥੇ ਹੀ ਦੂਜੇ ਪਾਸੇ ਸਰਕਾਰੀ ਮੁਲਾਜ਼ਮਾਂ ਦੀਆਂ ਛੁੱਟੀਆਂ ਵੀ ਰੱਦ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ।
ਜਾਣਕਾਰੀ ਮੁਤਾਬਿਕ, ਮੋਹਾਲੀ ਦੇ ਡਾਇਰੈਕਟਰ ਪਸ਼ੂ ਵਿਭਾਗ ਵਲੋਂ ਵੈਟਰਨਰੀ ਸਟਾਫ਼ ਦੀਆਂ ਛੁੱਟੀਆਂ ਤੇ ਰੋਕ ਲਗਾਉਂਦੇ ਹੋਏ ਸਾਰੇ ਐਤਵਾਰ ਅਤੇ ਗਜ਼ਟਿਡ ਛੁੱਟੀਆਂ ਵਾਲੇ ਦਿਨ ਵੀ ਡਿਊਟੀ ਤੇ ਹਾਜ਼ਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।
