ਆਪ ਸਰਕਾਰ ਵੱਲੋਂ ਜਨਤਾ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀ ਕੀਤਾ – ਭੂਸ਼ਣ ਬਾਂਸਲ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 27 ਅਕਤੂਬਰ – ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ਤੇ ਬੁਰੀ ਤਰ੍ਹਾਂ ਫਲਾਪ ਹੋ ਚੁੱਕੀ ਹੈ, ਕਿਉਂਕਿ ਆਪ ਸਰਕਾਰ ਵੱਲੋਂ ਜਨਤਾ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀ ਹੋ ਰਿਹਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਜਿਲ੍ਹਾ ਸੈਕਟਰੀ ਐਡਵੋਕੇਟ ਭੂਸ਼ਣ ਨੇ ਕੀਤਾ। ਉਨ੍ਹਾਂ ਨੇ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੰਜਾਬ ਦੇ ਲੋਕਾਂ ਨੂੰ ਕੋਈ ਆਸ ਨਹੀ ਕਿਉਂਕਿ ਵੋਟਾਂ ਤੋਂ ਪਹਿਲਾਂ ਵੱਡੇ ਵੱਡੇ ਵਾਅਦੇ ਕੀਤੇ ਸਨ ਪਰ ਪੂਰੇ ਨਹੀ ਹੋ ਰਹੇ ਤੇ ਪੰਜਾਬ ਦੇ ਲੋਕ ਇਨ੍ਹਾਂ ਤੋਂ ਅੱਕ ਚੁੱਕੇ ਹਨ। ਐਡਵੋਕੇਟ ਭੂਸ਼ਣ ਬਾਂਸਲ ਨੇ ਅੱਗੇ ਕਿਹਾ ਇਸ ਤੋਂ ਪਹਿਲਾਂ ਪੰਜ ਸਾਲ ਕਾਂਗਰਸ ਪਾਰਟੀ ਨੇ ਪੰਜਾਬ ਨੂੰ ਬੁਰੀ ਤਰ੍ਹਾਂ ਕੰਗਾਲ ਕੀਤਾ ਤੇ ਹੁਣ ਆਪ ਸਰਕਾਰ ਵੀ ਉਸੇ ਰਾਹ ਤੇ ਤੁਰੀ ਹੈ। ਉਨ੍ਹਾਂ ਨੇ ਕਿਹਾ ਲੋਕ ਇਨ੍ਹਾਂ ਦਾ ਭੁਲੇਖਾ ਗੁਜਰਾਤ ਅਤੇ ਹਿਮਾਚਲ ਦੀ ਚੋਣਾਂ ਵਿੱਚ ਬੁਰੀ ਤਰ੍ਹਾਂ ਹਰਾ ਦੂਰ ਕਰ ਦੇਣਗੇ ਕਿਉਂਕਿ ਜੋ ਵਾਅਦੇ ਇੱਥੇ ਕੀਤੇ ਸਨ ਉਹ ਹੀ ਗੁਜਰਾਤ ਅਤੇ ਹਿਮਾਚਲ ਵਿੱਚ ਕਰ ਰਹੇ ਹਨ। ਉਨ੍ਹਾਂ ਨੇ ਗੁਜਰਾਤ ਅਤੇ ਹਿਮਾਚਲ ਦੇ ਲੋਕ ਭਾਜਪਾ ਤੇ ਹੀ ਵਿਸ਼ਵਾਸ ਕਰਦੇ ਹਨ ਕਿਉਂਕਿ ਭਾਜਪਾ ਨੇ ਹਿਮਾਚਲ ਅਤੇ ਗੁਜਰਾਤ ਵਿੱਚ ਵਿਕਾਸ ਬਹੁਤ ਕਰਵਾਇਆ।
